Tarn Taran Police

ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ, 15 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ 2025: ਪੰਜਾਬ ‘ਚ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ | ਇਸੇ ਤਹਿਤ ਤਰਨਤਾਰਨ ਪੁਲਿਸ (Tarn Taran Police) ਨੇ ਇਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ | ਪੁਲਿਸ ਮੁਤਾਬਕ ਫੜੇ ਗਏ ਨਸ਼ਾ ਤਸਕਰ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਤੇ ਅਮਰੀਕਾ ਵਿੱਚ ਸਰਗਰਮ ਡਰੱਗ ਸਿੰਡੀਕੇਟ ਨਾਲ ਜੁੜਿਆ ਹੋਇਆ ਹੈ, ਜੋ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ ਅਤੇ ਪੈਸੇ ਟ੍ਰਾਂਸਫਰ ਕਰਨ ਲਈ ਹਵਾਲਾ ਚੈਨਲਾਂ ਦਾ ਸਹਾਰਾ ਲੈ ਰਹੇ ਸਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋਡਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੇ ਨਾਲ, ਪੁਲਿਸ ਨੇ ਇੱਕ ਚਿੱਟੇ ਰੰਗ ਦਾ ਐਕਟਿਵਾ ਸਕੂਟਰ (PB 02 CJ 4165) ਵੀ ਜ਼ਬਤ ਕੀਤੀ ਹੈ ਜੋ ਮੁਲਜ਼ਮ ਦੁਆਰਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤਿਆ ਜਾਂਦਾ ਸੀ।

ਉਕਤ ਵਿਅਕਤੀ ਖ਼ਿਲਾਫ ਐਨਡੀਪੀਐਸ ਐਕਟ ਤਹਿਤ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਦਰਜ ਕਰ ਕੀਤੀ ਗਈ ਹੈ, ਅਤੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਨਸ਼ਿਆਂ ਦੇ ਕਾਰੋਬਾਰੀਆਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਿਆਂ ਦੇ ਖਤਰੇ ਤੋਂ ਸੁਰੱਖਿਅਤ ਰੱਖਣ ਦੀ ਸਾਡੀ ਵਚਨਬੱਧਤਾ ਨੂੰ ਕਾਇਮ ਰੱਖਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

 

Read More: ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5ਵੇਂ ਦਿਨ ਨਸ਼ਾ ਤਸਕਰੀ ‘ਚ 75 ਜਣੇ ਗ੍ਰਿਫ਼ਤਾਰ, 27 ਕਿਲੋਗ੍ਰਾਮ ਹੈਰੋਇਨ ਬਰਾਮਦ

Scroll to Top