ਚੰਡੀਗੜ੍ਹ, 22 ਜੂਨ, 2024: ਤਰਨ ਤਾਰਨ (Tarn Taran) ਜ਼ਿਲ੍ਹੇ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਿਨ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਤਰਨ ਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਅੱਜ ਤੜਕੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ।
ਇਸ ਦੌਰਾਨ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਉਕਤ ਵਿਅਕਤੀ ਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ | ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ | ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਗੁਰੂ ਘਰ ਪਹੁੰਚ ਰਹੀਆਂ ਹਨ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੇ ਮੁਤਾਬਕ ਉਕਤ ਵਿਅਕਤੀ ਕਈ ਸਾਲਾਂ ਤੋਂ ਗੁਰੂ ਘਰ ਮੱਥਾ ਟੇਕਣ ਆਉਂਦਾ ਸੀ |