Site icon TheUnmute.com

ਤਰਨ ਤਾਰਨ: ਪੁਰਾਣੀ ਰੰਜਿਸ਼ ਦੇ ਚੱਲਦੇ ਨੌਜ਼ਵਾਨ ਦਾ ਗੋਲੀਆਂ ਮਾਰ ਕੇ ਕਤਲ

ਕਤਲ

ਤਰਨ ਤਾਰਨ, 7 ਮਾਰਚ 2024: ਜ਼ਿਲ੍ਹਾ ਤਰਨ ਤਾਰਨ (Tarn Taran) ਦੇ ਪਿੰਡ ਪੰਡੋਰੀ ਗੋਲਾ ਵਿਖੇ ਦਿਨ ਦਿਹਾੜੇ ਨੌਜ਼ਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ 29 ਸਾਲ ਪਿੰਡ ਪੰਡੋਰੀ ਗੋਲਾ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਜਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅਤੇ ਘਟਨਾ ਨੂੰ ਅੰਜ਼ਾਮ ਦਿੱਤਾ |

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਗੁਰਜੀਤ ਸਿੰਘ ਨੇ ਦੱਸਿਆ ਪਿੰਡ ਦੇ ਵਿੱਚ ਸਾਲ ਕੁ ਪਹਿਲਾਂ ਇਨ੍ਹਾਂ ਵੱਲੋ ਕੁੜੀਆਂ ਨਾਲ ਛੇੜਖਾਨੀ ਕੀਤੀ ਗਈ ਸੀ ਅਤੇ ਸਾਡੇ ਵੱਲੋਂ ਇਨ੍ਹਾਂ ਨੂੰ ਰੋਕਿਆ ਸੀ ਅਤੇ ਪੰਚਾਇਤ ਵਿੱਚ ਰਾਜ਼ੀਨਾਵਾਂ ਵੀ ਹੋ ਗਿਆ ਸੀ ਪਰ ਅੱਜ ਉਸੇ ਰੰਜਿਸ਼ ਤਹਿਤ ਘਰ ਦਾ ਬੂਹਾ ਖੜਕਾ ਕੇ ਮੇਰੇ ਭਰਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਘਟਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਕੋਈ ਪੁਰਾਣੀ ਰੰਜਿਸ਼ ਤਹਿਤ ਇਹ ਕਤਲ ਕੀਤਾ ਗਿਆ ਹੈ | ਇਸ ਸੰਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Exit mobile version