ਚੰਡੀਗੜ੍ਹ, 03 ਨਵੰਬਰ 2024: ਭਾਜਪਾ ਨੇ ਜੰਮੂ-ਕਸ਼ਮੀਰ ਦੀ ਸਰਕਾਰ ‘ਚ ਸਾਬਕਾ ਮੰਤਰੀ ਸੁਨੀਲ ਸ਼ਰਮਾ (Sunil Sharma) ਨੂੰ ਐਤਵਾਰ ਨੂੰ ਜੰਮੂ-ਕਸ਼ਮੀਰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਹੈ। ਜੰਮੂ-ਕਸ਼ਮੀਰ ਦੀ ਪਦਰ ਨਾਗਸੇਨੀ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਸੁਨੀਲ ਸ਼ਰਮਾ ਹੁਣ ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹੋਣਗੇ।
ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਧਾਇਕ ਸੁਨੀਲ ਸ਼ਰਮਾ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ ਅਤੇ ਉਹ ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹੋਣਗੇ।
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਸੁਨੀਲ ਸ਼ਰਮਾ (Sunil Sharma) ਨੂੰ ਜੰਮੂ-ਕਸ਼ਮੀਰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਦਲ ਦਾ ਆਗੂ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ |
ਤਰੁਣ ਚੁੱਘ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਮੈਨੂੰ ਪੂਰਾ ਭਰੋਸਾ ਹੈ ਕਿ ਸੁਨੀਲ ਸ਼ਰਮਾ ਪੂਰੀ ਲਗਨ ਅਤੇ ਜਜ਼ਬੇ ਨਾਲ ਸੜਕਾਂ ਤੋਂ ਲੈ ਕੇ ਸਦਨ ਤੱਕ ਜੰਮੂ-ਕਸ਼ਮੀਰ ਦੇ ਲੋਕਾਂ ਦੀ ਆਵਾਜ਼ ਬਣਨਗੇ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੂਬੇ ‘ਚ ਸੁਸ਼ਾਸਨ, ਸੁਰੱਖਿਆ ਅਤੇ ਤਰੱਕੀ ਨੂੰ ਮਜ਼ਬੂਤ ਕਰਨਗੇ | ਉਨ੍ਹਾਂ ਕਿਹਾ ਸੁਨੀਲ ਸ਼ਰਮਾ ‘ਵਿਕਸਿਤ ਭਾਰਤ- ਵਿਕਸਤ ਜੰਮੂ ਅਤੇ ਕਸ਼ਮੀਰ’ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਰਥਕ ਭੂਮਿਕਾ ਨਿਭਾਉਂਦੇ ਹੋਏ ਆਪਣੇ ਫਰਜ਼ਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ।