July 4, 2024 9:21 pm
ਮੁਹੱਲਾ ਕਲੀਨਿਕਾਂ

ਤਰੁਣ ਚੁੱਘ ਨੇ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀ CBI ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ 03 ਸਤੰਬਰ 2022: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਇਜਾਜ਼ਤ ਦੇਣ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਇਜਾਜ਼ਤ ਦੇ ਕੇ ਰਾਸ਼ਟਰੀ ਸੁਰੱਖਿਆ ਨੂੰ ਦਾਅ ‘ਤੇ ਲਗਾ ਦਿੱਤਾ ਹੈ।

ਇਸਦੇ ਨਾਲ ਹੀ ਰਾਵੀ ਨਦੀ ਦੇ ਨਾਲ ਹੋ ਰਹੀ ਮਾਈਨਿੰਗ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਤਰੁਣ ਚੁੱਘ (Tarun Chugh) ਨੇ ਕਿਹਾ ਕਿ ‘ਆਪ’ ਦੇ ਮੰਤਰੀ ਅਤੇ ਨੇਤਾ ਵੀ ਰਾਸ਼ਟਰੀ ਸੁਰੱਖਿਆ ਦੀ ਕੀਮਤ ‘ਤੇ ਮਾਈਨਿੰਗ ਮਾਫੀਆ ਗਿਰੋਹ ਨਾਲ ਜੁੜੇ ਹੋਏ ਹਨ। ਇਹ ਪਹਿਲੀ ਵਾਰ ਹੈ ਜਦੋਂ ਬੀਐਸਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਕੌਮਾਂਤਰੀ ਸਰਹੱਦ ’ਤੇ ਗ਼ੈਰਕਾਨੂੰਨੀ ਮਾਈਨਿੰਗ ’ਤੇ ਇਤਰਾਜ਼ ਕੀਤੇ ਜਾਣ ਮਗਰੋਂ ਸੂਬਾ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਦਾਅ ’ਤੇ ਲਗਾ ਕੇ ਪੈਸਾ ਕਮਾ ਰਹੀ ਹੈ। ਚੁੱਘ ਨੇ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਤਾਂ ਜੋ ‘ਆਪ’ ਸਰਕਾਰ ਦੇ ਨਾਪਾਕ ਮਨਸੂਬਿਆਂ ਦਾ ਜਲਦੀ ਤੋਂ ਜਲਦੀ ਪਰਦਾਫਾਸ਼ ਕੀਤਾ ਜਾ ਸਕੇ।