July 7, 2024 7:09 pm
Tarun Chugh

ਤਰੁਣ ਚੁੱਘ ਨੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਤੇ ਚੁੱਕੇ ਕਈ ਸਵਾਲ

ਚੰਡੀਗੜ੍ਹ 16 ਮਾਰਚ 2022: ਭਗਵੰਤ ਮਾਨ ਨੇ ਅੱਜ ਪੁਣਾਜਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਅੱਜ ਸਹੁੰ ਚੁੱਕਦੇ ਹੀ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਇਸ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਇਸ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਵਾਰ ਕੀਤੇ | ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁਖੀ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਸੂਬੇ ਦੇ 3 ਕਰੋੜ ਲੋਕਾਂ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਵਾਲਾ ਜੁਮਲਾ ਹੈ। ਭਗਵੰਤ ਮਾਨ ਨੇ ਰਾਜਿਆਂ-ਮਹਾਰਾਜਿਆਂ ਦੀ ਤਰ੍ਹਾਂ ਆਪਣੀ ਤਾਜਪੋਸ਼ੀ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ, ਜਿਸ ‘ਚ ਸੂਬੇ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੇ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ ਹਨ | ਉਨ੍ਹਾਂ ਕਿ ਉਹ ਦੱਸਣ ਕਿ ਜੋ ਸਹੁੰ ਚੁੱਕ ਸਮਾਗਮ ‘ਚ 150 ਏਕੜ ਫਸਲ ਨੁਕਸਾਨੀ ਗਈ, ਕਿੰਨੇ ਲੋਕਾਂ ਦਾ ਪੇਟ ਭਰਦੀ। ਉਨ੍ਹਾਂ ਨੂੰ ਮੁਆਵਜ਼ਾ ਕੌਣ ਦੇਵੇਗਾ।

ਇਸ ਦੇ ਨਾਲ ਹੀ ਤਰੁਣ ਚੁੱਘ (Tarun Chugh) ਨੇ ਇਕ ਬਿਆਨ ‘ਚ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਅੱਜ ਪੂਰੀ ਕੈਬਨਿਟ ਨੂੰ ਸਹੁੰ ਚੁਕਾਈ ਜਾਵੇਗੀ ਪਰ ‘ਆਪ’ ਲੀਡਰਸ਼ਿਪ ਨੇ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ। ਚੁੱਘ ਨੇ ਇਸ ਗੱਲ ‘ਤੇ ਇਤਰਾਜ਼ ਜਤਾਇਆ ਕਿ ‘ਆਪ’ ਦੇ ਕਈ ਵਿਧਾਇਕ ਸਹੁੰ ਚੁੱਕਣ ਤੋਂ ਪਹਿਲਾਂ ਹੀ ਹਸਪਤਾਲਾਂ ਅਤੇ ਸਕੂਲਾਂ ਦੇ ਕੰਮਕਾਜ ‘ਚ ਰੁਕਾਵਟ ਪਾ ਰਹੇ ਹਨ। ‘ਆਪ’ ਨੂੰ ਜੋ ਭਾਰੀ ਬਹੁਮਤ ਮਿਲਿਆ ਹੈ, ਉਸ ਨੂੰ ਸੂਬੇ ‘ਚ ਵਿਘਨ ਪਾਉਣ ਵਾਲੀ ਭੂਮਿਕਾ ਨਹੀਂ ਨਿਭਾਉਣੀ ਚਾਹੀਦੀ। ਪੰਜਾਬ ਇਕ ਸੰਵੇਦਨਸ਼ੀਲ ਸੂਬਾ ਹੈ।

ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਹੁਣ ਸੰਵੇਦਨਸ਼ੀਲ ਸੂਬੇ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਮੁੱਖ ਮੰਤਰੀ ਨੂੰ ਸੂਬੇ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣਾ ਚਾਹੀਦਾ ਹੈ।