Site icon TheUnmute.com

ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਭਗਵਾਨ ਵਿਸ਼ਵਕਰਮਾ ਮੰਦਰ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

Lord Vishwakarma

ਲੁਧਿਆਣਾ , 2 ਨਵੰਬਰ 2024: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਲੁਧਿਆਣਾ ਵਿਖੇ ਭਗਵਾਨ ਵਿਸ਼ਵਕਰਮਾ (Lord Vishwakarma) ਦਿਹਾੜੇ ‘ਤੇ ਸ਼ਹਿਰ ‘ਚ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੰਦਰ ‘ਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਡੀਸੀ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ |

ਇਸ ਰਾਜ ਪੱਧਰੀ ਸਮਾਗਮ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਨੂੰ ਜਾਂਦਾ ਹੈ। ਵਿਸ਼ਵ ਭਰ ‘ਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਦਾ ਪ੍ਰਤੱਖ ਨਤੀਜਾ ਹੈ।

ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਨੌਜਵਾਨਾਂ ਨੂੰ ਸਿਧਾਂਤਾਂ ਅਤੇ ਸਿੱਖਿਆਵਾਂ ਅਨੁਸਾਰ ਮਾਣ ਅਤੇ ਸਵੈ-ਮਾਣ ਵਾਲਾ ਜੀਵਨ ਜਿਊਣ ਲਈ ਤਿਆਰ ਕਰਨ ਦੇ ਮਕਸਦ ਨਾਲ ਪੰਜਾਬ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

Read More: ਦੀਵਾਲੀ ਦੀ ਰਾਤ ਲਗਜ਼ਰੀ ਕਾਰਾਂ ਤੇ ਲੱਖਾਂ ਰੁਪਏ ਦੀ ਝੋਨਾ ਬੀਜਣ ਵਾਲੀ ਮਸ਼ੀਨ ਸੜ ਕੇ ਸੁਆਹ

ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ (Lord Vishwakarma) ਨੂੰ ਬ੍ਰਹਿਮੰਡ ਦੇ ਸਭ ਤੋਂ ਉੱਤਮ ਆਰਕੀਟੈਕਟ ਵਜੋਂ ਸਤਿਕਾਰਿਆ ਜਾਂਦਾ ਹੈ, ਜੋ ਉਦਯੋਗਿਕ ਪ੍ਰਕਿਰਿਆਵਾਂ ‘ਚ ਵਰਤੇ ਜਾਣ ਵਾਲੇ ਸਾਰੇ ਯੰਤਰਾਂ ਅਤੇ ਉਪਕਰਣਾਂ ਦੇ ਮਾਲਕ ਵਜੋਂ ਜਾਣੇ ਜਾਂਦੇ ਹਨ। ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਭਰ ‘ਚ ਹੁਨਰ ਵਿਕਾਸ ਨੂੰ ਸਮਰਥਨ ਦੇਣਾ ਦੇਣਾ ਹੀ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਪੰਜਾਬੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੁਨਰ ਨੂੰ ਨਿਖਾਰਨ ਅਤੇ ਨੌਕਰੀ ਦੇ ਨਵੇਂ ਮੌਕੇ ਪ੍ਰਾਪਤ ਕਰਨ ਲਈ ਆਪਣੇ ਪੇਸ਼ੇਵਰ ਹੁਨਰ ਨੂੰ ਨਿਖਾਰਨ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀ ਮੰਦਰ ਵਿਖੇ ਮੱਥਾ ਟੇਕਿਆ। ਇਸਦੇ ਨਾਲ ਹੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮੰਦਰ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਬਕਾਇਆ ਪਏ ਕੰਮਾਂ ਨੂੰ ਪੂਰਾ ਕਰਨ ‘ਚ ਸਹਿਯੋਗ ਦਾ ਭਰੋਸਾ ਦਿੱਤਾ ਹੈ ।

 

Exit mobile version