Kartar Singh Sarabha

Punjab News: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦੀ ਮੁਰੰਮਤ ਲਈ ਫੰਡ ਦੇਣ ਦਾ ਐਲਾਨ

ਸਰਾਭਾ (ਲੁਧਿਆਣਾ) 16 ਨਵੰਬਰ 2024: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਅੱਜ ਨੂੰ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਂਟ ਕੀਤੀ | ਇਸਦੇ ਨਾਲ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਅਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਨੂੰ ਸ਼ਰਧਾਂਜਲੀ ਭੇਂਟ ਕੀਤੀ |

ਉਨ੍ਹਾਂ ਦੱਸਿਆ ਕਿ 16 ਨਵੰਬਰ 1915 ਨੂੰ ਗਦਰ ਪਾਰਟੀ ਦੇ ਕ੍ਰਾਂਤੀਕਾਰੀਆਂ ਖ਼ਿਲਾਫ ਪਹਿਲੇ ਲਾਹੌਰ ਸਾਜ਼ਿਸ਼ ਮਾਮਲੇ ‘ਚ ਇਨ੍ਹਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦੀ ਪ੍ਰਾਪਤ ਕੀਤੀ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਦੁਆਰਾ ਕਰਵਾਏ ਸੂਬਾ ਪੱਧਰੀ ਸਮਾਗਮ ‘ਚ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ |

ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਨੇ ਮਹਿਜ਼ 19 ਸਾਲ ਦੀ ਉਮਰ ‘ਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇੰਨੀ ਛੋਟੀ ਉਮਰ ‘ਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਲਈ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਹਨ ।

ਕੈਬਿੰਟ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਰਾਜ ਤੋਂ ਮੁਕਤ ਕਰਵਾਉਣ ਲਈ ਵੱਡੀ ਭੂਮਿਕਾ ਨਿਭਾਈ ਹੈ। ਗਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਬਾਅਦ ਭਾਰਤ ਦੇ ਅੰਦਰ ਆਜ਼ਾਦੀ ਦੀ ਲੜਾਈ ‘ਚ ਅਹਿਮ ਭੂਮਿਕਾ ਅਦਾ ਕੀਤੀ |

ਕੈਬਨਿਟ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ 10 ਲੱਖ ਰੁਪਏ, ਪਿੰਡ ਸਰਾਭਾ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ, ਸ਼ਹੀਦ ਦੇ ਜੱਦੀ ਘਰ ਦੀ ਮੁਰੰਮਤ ਅਤੇ ਪਿੰਡ ਦੇ ਵਿਕਾਸ ਲਈ ਫੰਡ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਪਿੰਡ ਦਾ ਨਾਂ ਸੂਬੇ ਦੇ ਸੈਰ ਸਪਾਟੇ ਦੇ ਨਕਸ਼ੇ ’ਤੇ ਲਿਆਉਣ ਦਾ ਐਲਾਨ ਵੀ ਕੀਤਾ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਗਏ ਅਤੇ ਪਿੰਡ ਦੇ ਮੁੱਖ ਚੌਕ ‘ਚ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਕੈਬਨਿਟ ਮੰਤਰੀ ਸੌਂਦ ਨੇ ਫਤਹਿਗੜ੍ਹ ਸਾਹਿਬ ਦੀ ਐਸ.ਐਸ.ਪੀ ਰਵਜੋਤ ਕੌਰ ਗਰੇਵਾਲ ਨੂੰ ਵੀ ਸਨਮਾਨਿਤ ਕੀਤਾ ਹੈ, ਰਵਜੋਤ ਕੌਰ ਗਰੇਵਾਲ ਪਿੰਡ ਸਰਾਭਾ ਨਾਲ ਸੰਬੰਧਿਤ ਹਨ।

Scroll to Top