ਚੰਡੀਗੜ੍ਹ/ਖੰਨਾ, 15 ਅਪ੍ਰੈਲ 2025: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਖੰਨਾ ਇਲਾਕੇ ਦੇ 4 ਹੋਰ ਸਰਕਾਰੀ ਸਕੂਲਾਂ ‘ਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਤਿੰਨ ਸਾਲਾਂ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੁਇ ਨੁਹਾਰ ਬਦਲ ਦਿੱਤੀ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਕੁਝ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਜੇਕਰ ਇਰਾਦੇ ਚੰਗੇ ਹੋਣ ਤਾਂ ਸਭ ਕੁਝ ਸੰਭਵ ਹੈ।
ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਖੰਨਾ ਖੇਤਰ ਦੇ ਚਾਰ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਵਿਦਿਆਥੀਆਂ ਨੂੰ ਅਰਪਣ ਕੀਤੇ ਹਨ |
ਕੈਬਨਿਟ ਮੰਤਰੀ (Tarunpreet Singh Sond) ਨੇ ਜਿਨ੍ਹਾਂ 4 ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਉਨ੍ਹਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੀਜਾ ‘ਚ 9.65 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਾਇਬ੍ਰੇਰੀ ਬਣਾਈ ਗਈ, ਸਕੂਲ ਦੀ ਚਾਰਦੀਵਾਰੀ 3 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤੇ ਬੱਚਿਆਂ ਲਈ ਬਾਥਰੂਮ 1.40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ। ਸਰਕਾਰੀ ਹਾਈ ਸਕੂਲ ਭੁਮੱਦੀ ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤਿਆਰ ਕਰਵਾਈ ਗਈ ਹੈ | ਸਰਕਾਰੀ ਹਾਈ ਸਕੂਲ ਭੁਮੱਦੀ ‘ਚ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤਿਆਰ ਕਰਵਾਈ ਹੈ |
ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਫੈਜ਼ਗੜ੍ਹ ‘ਚ 6.26 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰਾ ਬਣਾਇਆ ਹੈ ਅਤੇ 1.25 ਲੱਖ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਰ ਪੈਨਲ ਅਤੇ ਡੈਸਕ ਖਰੀਦੇ ਹਨ। ਸਰਕਾਰੀ ਪ੍ਰਾਇਮਰੀ ਸਕੂਲ ਕੰਮਾ ‘ਚ, ਸਕੂਲ ਦੀ ਕੰਧ 1.44 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੀ ਅਤੇ ਬੱਚਿਆਂ ਲਈ ਬਾਥਰੂਮਾਂ ‘ਤੇ 50,000 ਰੁਪਏ ਖਰਚ ਕੀਤੇ ਗਏ ਸਨ।
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ, ਸਰਕਾਰੀ ਸਕੂਲਾਂ ‘ਤੇ 2000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ ਹਨ ਅਤੇ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਦਾ ਉੱਜਵਲ ਭਵਿੱਖ ਸਿਰਜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਸਾਡੇ ਸਰਕਾਰੀ ਸਕੂਲਾਂ ਦੀ ਹਾਲਤ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਸੀ। ਕਿਸੇ ਵੀ ਸਰਕਾਰ ਨੇ ਇਹ ਨਹੀਂ ਸੋਚਿਆ ਕਿ ਸਿੱਖਿਆ ਦੇ ਇਨ੍ਹਾਂ ਮੰਦਰਾਂ ਨੂੰ ਬਿਹਤਰ ਬਣਾਉਣ ਲਈ ਕੋਈ ਯਤਨ ਕੀਤੇ ਜਾਣੇ ਚਾਹੀਦੇ ਹਨ, ਜਿੱਥੇ ਸਾਡੇ ਬੱਚਿਆਂ ਨੇ ਪੜ੍ਹਾਈ ਕਰਨੀ ਹੈ ਅਤੇ ਆਪਣਾ ਭਵਿੱਖ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ‘ਚ ਸੁਧਾਰ ਕਰਨ ਦਾ ਵਾਅਦਾ ਕੀਤਾ ਸੀ। ਜਿਸ ਤਹਿਤ ਬਿਹਤਰ ਸਿਹਤ ਸਹੂਲਤਾਂ ਤੋਂ ਬਾਅਦ ਹੁਣ ਸਰਕਾਰੀ ਸਕੂਲ ਵੀ ਤਰੱਕੀ ਦੇ ਰਾਹ ‘ਤੇ ਨਵੇਂ ਕਦਮ ਵਧਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜੋ ਇੱਕ ਗਰੀਬ ਪਰਿਵਾਰ ਤੋਂ ਉੱਠੇ ਅਤੇ ਸੰਘਰਸ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਸਿਰਫ਼ ਪ੍ਰਾਈਵੇਟ ਸਕੂਲਾਂ ‘ਚ ਹੀ ਆਵਾਜਾਈ ਦੀ ਸਹੂਲਤ ਸੀ, ਪਰ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੀ ਇਸ ਲਾਭ ਦਾ ਲਾਭ ਲੈ ਰਹੇ ਹਨ। ਵਿਦਿਆਰਥੀਆਂ ਦੇ ਮਾਪੇ ਖੁਸ਼ ਹਨ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਇੱਕ ਸੁਰੱਖਿਅਤ ਮਾਹੌਲ ਬਣਾਇਆ ਹੈ।
Read More: ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਚੱਲ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ