Tarunpreet Singh Sond

ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਿਨਟ ਮੰਤਰੀ ਵਜੋਂ ਅਹੁਦਾ ਸਾਂਭਿਆ

ਚੰਡੀਗੜ੍ਹ, 27 ਸਤੰਬਰ 2024: ਪੰਜਾਬ ਕੈਬਿਨਟ ‘ਚ ਨਵੇਂ ਮੰਤਰੀਆਂ ਦੀ ਐਂਟਰੀ ਹੋਈ ਹੈ | ਅੱਜ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕੈਬਿਨਟ ਮੰਤਰੀ ਵਜੋਂ ਅਹੁਦਾ ਸਾਂਭ ਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸੌਂਪਿਆ ਹੈ |

ਤਰੁਨਪ੍ਰੀਤ ਸਿੰਘ ਸੌਂਦ ਨੇ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ‘ਚ ਕੈਬਿਨਟ ਮੰਤਰੀ ਦਾ ਅਹੁਦਾ ਸੰਭਾਲਿਆ ਹੈ । ਇਸ ਦੌਰਾਨ ਅਰਦਾਸ ਉਪਰੰਤ ਉਨ੍ਹਾਂ ਦੇ ਪਿਓ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਘਰਵਾਲੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਦੌਰਾਨ ਤਰੁਨਪ੍ਰੀਤ ਸਿੰਘ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਮੌਜੂਦ ਰਹੇ |

Read More: ਹਰਜੋਤ ਸਿੰਘ ਬੈਂਸ ਨੇ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸੰਬੰਧੀ ਕੰਮ ਸ਼ੁਰੂ ਕਰਵਾਇਆ

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ‘ਰੰਗਲਾ ਪੰਜਾਬ’ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ (Punjab Government) ਵੱਲੋਂ ਚਲਾਈਆਂ ਜਾ ਰਹੀਆਂ ਨੀਤੀਆਂ ਅਤੇ ਸਕੀਮਾਂ ਨੂੰ ਹਰ ਪੰਜਾਬੀ ਤੱਕ ਪਹੁੰਚਾਉਣ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅੱਜ ਵਿਸ਼ਵ ਸੈਰ ਸਪਾਟਾ ਦਿਹਾੜੇ ‘ਤੇ ਪੰਜਾਬ ਦੇ ਸੈਰ ਸਪਾਟੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਸੂਬਾ ਸਰਕਾਰ ਦੇ ਯਤਨਾਂ ‘ਤੇ ਬਾਰੇ ਕਿਹਾ ਕਿ ਪੰਜਾਬ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਕਦਮ ਚੁੱਕੇ ਜਾਣਗੇ ।ਇਸਦੇ ਚੱਲਦੇ ਦੁਨੀਆ ਭਰ ਦੇ ਸੈਲਾਨੀ ਪੰਜਾਬ ਆ ਕੇ ਇਸ ਦੇ ਸੁਆਦਲੇ ਭੋਜਨ, ਪ੍ਰਾਹੁਣਚਾਰੀ ਅਤੇ ਕੁਦਰਤੀ ਸੁੰਦਰਤਾ ਦਾ ਆਨੰਦ ਮਾਣ ਸਕਣਗੇ।

 

Scroll to Top