ਚੰਡੀਗੜ੍ਹ/ਖੰਨਾ, 17 ਅਪ੍ਰੈਲ 2025: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਖੰਨਾ ਦੇ ਇੱਕ ਸਰਕਾਰੀ ਸਕੂਲ ਦੇ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ। ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸਰਕਾਰੀ ਹਾਈ ਸਕੂਲ ‘ਚ ਬਣੀ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਸਕੂਲ ‘ਚ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ।
ਪੰਜ ਨਿਸ਼ਾਨਿਆਂ ਵਾਲੀ ਇਸ ਸ਼ੂਟਿੰਗ ਰੇਂਜ ‘ਤੇ 5 ਲੱਖ ਰੁਪਏ ਖਰਚ ਕੀਤੇ ਹਨ। ਇਸਦੇ ਨਾਲ ਹੀ ਹਲਕੇ ਦੇ 5 ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ‘ਚ ਇੱਕ ਸ਼ੂਟਿੰਗ ਰੇਂਜ ਸਮੇਤ ਵਿਕਾਸ ਕਾਰਜ ‘ਤੇ 71.15 ਲੱਖ ਰੁਪਏ ਖਰਚੇ ਗਏ ਹਨ |
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਖਿਡਾਰੀ ਸ਼ੂਟਿੰਗ ਖੇਡ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਨਾਮ ਕਮਾ ਰਹੇ ਹਨ। ਹੁਣ, ਸਕੂਲ ਪੱਧਰ ਤੋਂ ਇਸ ਖੇਡ ਦੀ ਸਿੱਖਿਆ ਸ਼ੁਰੂ ਕਰਨ ਨਾਲ, ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਤਮਗੇ ਜਿੱਤ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਅਤੇ ਹਾਲਤ ਨੂੰ ਸੁਧਾਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਕੈਬਨਿਟ ਮੰਤਰੀ (Tarunpreet Singh Sond) ਨੇ ਜਿਨ੍ਹਾਂ ਪੰਜ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਉਨ੍ਹਾਂ ‘ਚ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਪੀ.ਐਮ. ਸਰਕਾਰੀ ਹਾਈ ਸਕੂਲ ‘ਚ 5 ਲੱਖ ਰੁਪਏ ਦੀ ਲਾਗਤ ਨਾਲ ਇੱਕ ਸ਼ੂਟਿੰਗ ਰੇਂਜ ਰੂਮ, 19.10 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਬੱਚਿਆਂ ਦੇ ਵਿਦਿਅਕ ਟੂਰ ਲਈ 2.28 ਲੱਖ ਰੁਪਏ ਦਿੱਤੇ ਹਨ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 5 ‘ਚ 1.60 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਹਨ।
ਇਸਦੇ ਨਾਲ ਹੀ ਖੰਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 6 ‘ਚ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰਾ ਅਤੇ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਬਾਥਰੂਮ ਉਸਾਰਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 8 ‘ਚ 6.26 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਮੁਰੰਮਤ, 3.44 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ, 5.94 ਲੱਖ ਰੁਪਏ ਦੀ ਲਾਗਤ ਨਾਲ ਸਕੂਲ ‘ਚ ਹੋਰ ਮੁਰੰਮਤ ਦੇ ਕੰਮ ਅਤੇ 3 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਕਮਰਿਆਂ ਦੀਆਂ ਛੱਤਾਂ ਦੀ ਮੁਰੰਮਤ ਕੀਤੀ ਹੈ। ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 9 ‘ਚ 15.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰੇ ਬਣਾਏ ਹਨ।