Site icon TheUnmute.com

ਤਰੁਨਪ੍ਰੀਤ ਸਿੰਘ ਸੌਂਦ ਦੀ ਇਨਵੈਸਟ ਪੰਜਾਬ ਤੇ ਬੋਰਡਾਂ ਦੇ ਉੱਚ ਅਧਿਕਾਰੀਆਂ ਨਾਲ ਬੈਠਕ, ਦਿੱਤੇ ਇਹ ਹੁਕਮ

Tarunpreet Singh Sond

ਚੰਡੀਗੜ੍ਹ, 04 ਅਕਤੂਬਰ 2024: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਅੱਜ ਚੰਡੀਗੜ੍ਹ ਵਿਖੇ ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ ਵਿਭਾਗ ਨਾਲ ਸੰਬੰਧਿਤ ਕਾਰਪੋਰੇਸ਼ਨਾਂ/ਬੋਰਡਾਂ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਬੈਠਕ ਕੀਤੀ |

ਇਸ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਜਾਰੀ ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਸਨਅਤੀ ਖੇਤਰ (industrial sector) ਨੂੰ ਚੋਟੀ ਦੇ ਸਥਾਨ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ‘ਚ ਸ਼ਾਮਲ ਹੈ। ਸੌਂਦ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਸਮੂਹ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

ਬੈਠਕ ਦੌਰਾਨ ਤਰੁਨਪ੍ਰੀਤ ਸੌਂਦ (Tarunpreet Singh Sond) ਨੇ ਅਧਿਕਾਰੀਆਂ ਨੂੰ ਕਿਹਾ ਕਿ ਸਨਅਤਾਂ ਨਾਲ ਸੰਬੰਧਿਤ ਸਰਕਾਰੀ ਸਕੀਮਾਂ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਸਨਅਤਾਂ ਤੱਕ ਪਹੁੰਚਾਉਣ ਲਈ ਹੋਰ ਉਪਰਾਲੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੋਟੇ ਅਤੇ ਦਰਮਿਆਨੇ ਸਨਅਤਾਂ ਲਈ ਵੀ ਪ੍ਰਭਾਵੀ ਕਦਮ ਚੁੱਕਣ ਦੀ ਬਹੁਤ ਲੋੜ ਹੈ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਰਾਜ ਪੱਧਰ ਦੀਆਂ ਬਹੁਤ ਸਾਰੀਆਂ ਸਕੀਮਾਂ ਹਨ, ਜਿਸ ਕਾਰਨ ਬਹੁਤੇ ਸਨਅਤਕਾਰਾਂ ਨੂੰ ਉਨ੍ਹਾਂ ਦੀ ਜਾਣਕਾਰੀ ਨਹੀਂ ਹੈ, ਜਿਸ ਕਾਰਨ ਉਹ ਇਨ੍ਹਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਸੌਂਦ ਨੇ ਕਿਹਾ ਕਿ ਅਜਿਹੀਆਂ ਸਕੀਮਾਂ ਦੀ ਜਾਣਕਾਰੀ ਆਨਲਾਈਨ ਉਪਲਬੱਧ ਕਰਵਾਈ ਜਾਵੇ ਤਾਂ ਜੋ ਕੋਈ ਵੀ ਸਨਅਤਕਾਰ ਇਕ ਕਲਿੱਕ ‘ਤੇ ਇਨ੍ਹਾਂ ਬਾਰੇ ਜਾਣਕਾਰੀ ਹਾਸਲ ਕਰ ਸਕੇ।

Read More: ਡੇਰਾਬੱਸੀ ‘ਚ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਨਾਲ ਵੱਡੀ ਵਾਰਦਾਤ, ਚਾ.ਕੂ.ਆਂ ਨਾਲ ਕੀਤਾ ਹਮਲਾ

ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੀ ਵੈੱਬਸਾਈਟ ਨੂੰ ਇੰਟਰਨੈੱਟ ਉਪਭੋਗਤਾਵਾਂ ਤੱਕ ਆਸਾਨ ਪਹੁੰਚਾਉਣ ਲਈ ਵੀ ਪ੍ਰਭਾਵੀ ਕਦਮ ਚੁੱਕੇ ਜਾਣੇ ਚਾਹੀਦੇ ਹਨ, ਤਾਂ ਜੋ ਦੁਨੀਆ ਭਰ ਦੇ ਸਨਅਤਕਾਰ ਜਦੋਂ ਨਿਵੇਸ਼ ਕਰਨ ਲਈ ਵਧੀਆ ਥਾਵਾਂ ਦੀ ਖੋਜ ਕਰਦੇ ਹਨ ਤਾਂ ਪੰਜਾਬ ਦਾ ਨਾਂ ਪਹਿਲੇ ਨੰਬਰ ‘ਤੇ ਆਵੇ।

ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਸਨਅਤ ਵਿਭਾਗ ਨਾਲ ਸੰਬੰਧਿਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ‘ਚ ਨਵੀਆਂ ਅਤੇ ਸਥਾਪਿਤ ਸਨਅਤਾਂ ਦੀ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਤਾਂ ਹੀ ਸੰਭਵ ਹੈ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਆਪਣਾ ਸਾਰਥਕ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਸੂਬੇ ‘ਚ ਸਨਅਤਾਂ ਲਈ ਅਨੁਕੂਲ ਮਾਹੌਲ ਉਦੋਂ ਹੀ ਵਿਕਸਤ ਹੋਵੇਗਾ ਜਦੋਂ ਪ੍ਰਸ਼ਾਸਨਿਕ ਰੁਕਾਵਟਾਂ ਘੱਟ ਹੋਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਨੂੰ ਉੱਤਮ ਸਨਅਤ ਸੂਬਾ ਬਣਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕੇ।

Exit mobile version