ਚੰਡੀਗੜ੍ਹ, 10 ਅਕਤੂਬਰ 2024: ਟਾਟਾ ਸੰਨਜ਼ ਦੇ ਆਨਰੇਰੀ ਚੇਅਰਮੈਨ ਰਤਨ ਟਾਟਾ (Ratan Tata) ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ । ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ (ਆਈਸੀਯੂ) ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ, ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਤਨ ਟਾਟਾ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ | ਉਨ੍ਹਾਂ (Ratan Tata) ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਸੀ।
ਇਸ ਤੋਂ ਬਾਅਦ ਰਤਨ ਟਾਟਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਸੀ ਕੀ ’ਮੈਂ’ਤੁਸੀਂ ਠੀਕ ਹਾਂ ਅਤੇ ਬੁਢਾਪੇ ਕਾਰਨ ਮੈਂ ਰੁਟੀਨ ਚੈੱਕਅਪ ਲਈ ਹਸਪਤਾਲ ਗਿਆ ਸੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਰਤਨ ਟਾਟਾ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਹਸਤੀਆਂ ਨੇ ਦੁੱਖ ਜਤਾਇਆ ਹੈ |
ਮਹਾਰਾਸ਼ਟਰ ਸਰਕਾਰ ਨੇ ਰਤਨ ਟਾਟਾ (Ratan Tata) ਦੀ ਮੌਤ ‘ਤੇ ਇਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ‘ਚ ਦਿੱਤੀ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਰਤਨ ਟਾਟਾ ਦੇ ਸਨਮਾਨ ‘ਚ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ ਅਤੇ ਇਸ ਦੌਰਾਨ ਸੂਬੇ ‘ਚ ਕੋਈ ਸੱਭਿਆਚਾਰਕ ਜਾਂ ਤਿਉਹਾਰੀ ਪ੍ਰੋਗਰਾਮ ਨਹੀਂ ਹੋਵੇਗਾ। ਰਤਨ ਟਾਟਾ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਤਨ ਟਾਟਾ ਦੀ ਮੌਤ ‘ਤੇ ਝਾਰਖੰਡ ਸਰਕਾਰ ਨੇ ਵੀ ਇਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।