July 4, 2024 11:56 pm
Tata Group

ਟਾਟਾ ਗਰੁੱਪ ਹੁਣ ਭਾਰਤ ‘ਚ ਬਣਾਏਗਾ ਆਈਫੋਨ, ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 27 ਅਕਤੂਬਰ 2023: ਟਾਟਾ ਗਰੁੱਪ (Tata Group) ਹੁਣ ਭਾਰਤ ‘ਚ ਆਈਫੋਨ ਬਣਾਏਗਾ। ਟਾਟਾ ਗਰੁੱਪ ਨਾਲ ਵਿਸਟ੍ਰੋਨ ਫੈਕਟਰੀ ਨੂੰ ਐਕਵਾਇਰ ਕਰਨ ਦੇ ਸੌਦੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਲੈਕਟ੍ਰਾਨਿਕਸ ਅਤੇ ਕੇਂਦਰੀ ਤਕਨਾਲੋਜੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਟਾਟਾ ਸਮੂਹ ਢਾਈ ਸਾਲਾਂ ਦੇ ਅੰਦਰ ਘਰੇਲੂ ਅਤੇ ਗਲੋਬਲ ਬਾਜ਼ਾਰਾਂ ਲਈ ਭਾਰਤ ਵਿੱਚ ਐਪਲ ਆਈਫੋਨ ਦਾ ਨਿਰਮਾਣ ਸ਼ੁਰੂ ਕਰੇਗਾ।

ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ ਕਿ ਭਾਰਤ ਨੂੰ ਵਿਸ਼ਵ ਇਲੈਕਟ੍ਰੋਨਿਕਸ ਪਾਵਰ ਬਣਾਉਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਟੀਚੇ ਨੂੰ ਹਾਸਲ ਕਰਨਾ ਚਾਹੁੰਦੇ ਹਾਂ। ਵਿਸਟ੍ਰੋਨ ਦੇ ਸੰਚਾਲਨ ਨੂੰ ਸੰਭਾਲਣ ਲਈ ਟਾਟਾ ਟੀਮ ਨੂੰ ਵਧਾਈ।

ਵਿਸਟ੍ਰੋਨ ਫੈਕਟਰੀ ਕਰਨਾਟਕ ਦੇ ਦੱਖਣ-ਪੂਰਬ ਵਿੱਚ ਹੈ। ਰਿਪੋਰਟ ਮੁਤਾਬਕ ਮਾਰਚ 2024 ਤੱਕ ਵਿਸਟ੍ਰੋਨ ਇਸ ਫੈਕਟਰੀ ਤੋਂ ਲਗਭਗ 1.8 ਅਰਬ ਡਾਲਰ ਦੇ ਐਪਲ ਆਈਫੋਨ ਬਣਾਏਗੀ। ਟਾਟਾ (Tata Group) ਇਸ ਫੈਕਟਰੀ ਵਿੱਚ ਗਲੋਬਲ ਮਾਰਕੀਟ ਲਈ ਆਈਫੋਨ 15 ਦਾ ਨਿਰਮਾਣ ਕਰੇਗਾ।

Image