ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਟਾ ਗਰੁੱਪ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਮੀਟਿੰਗ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਕਿ ਟਾਟਾ ਸਟੀਲ (Tata Steel) ਦਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਲੁਧਿਆਣਾ ਵਿੱਚ ਲਗਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਇਸ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਇਹ ਪਲਾਂਟ ਤਿਆਰ ਹੋ ਜਾਵੇਗਾ। 2600 ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਪਲਾਂਟ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਜਲਦੀ ਹੀ ਤਿਆਰ ਹੋ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪਿਛਲੀ ਸਰਕਾਰ ਵਾਂਗ ਕੰਮ ਨਹੀਂ ਕਰਦੇ, ਜੋ ਕਹਿੰਦੇ ਹਨ ਉਹ ਕਰਦੇ ਹਨ।