OTS-3

OTS-3 ਤਹਿਤ 141.58 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਠਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 08 ਅਗਸਤ 2024: ਪੰਜਾਬ ਦੇ ਖ਼ਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ 16 ਅਗਸਤ 2024 ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤਾ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਕਰਨ ਲਈ ਕਿਹਾ ਹੈ, ਜਿਨ੍ਹਾਂ ਫਰਮਾਂ ਨੇ ਹੁਣ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (OTS-3) ਦਾ ਲਾਭ ਨਹੀਂ ਲਿਆ |

ਵਿੱਤ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਲਈ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ ਲਈ ਹੈ ਤਾਂ ਜੋ ਆਪਣੇ ਕਰ ਬਕਾਏ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ | ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਸਮੀਖਿਆ ਬੈਠਕ ਦੌਰਾਨ OTS-3 ਤਹਿਤ ਹੋਈ ਪ੍ਰਗਤੀ ਦਾ ਅਧਿਐਨ ਕੀਤਾ ਗਿਆ |

ਬਾਕੀ ਰਹਿੰਦੇ 11,130 ਡੀਲਰ ਜੋ 30 ਜੂਨ ਦੀ ਸਮਾਂ ਸੀਮਾ ਤੋਂ ਖੁੰਝ ਗਏ ਸਨ ਅਤੇ ਅਜੇ ਤੱਕ ਇਸ ਸਕੀਮ ਅਧੀਨ ਅਪਲਾਈ ਕਰਨਾ ਬਾਕੀ ਹੈ, ਡਿਵੀਜ਼ਨ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਉਨ੍ਹਾਂ ਤੱਕ ਪਹੁੰਚ ਕਰਨ ਅਤੇ ਯਤਨ ਤੇਜ਼ ਕਰਨ ਲਈ ਕਿਹਾ ਗਿਆ ਹੈ ।

ਹਰਪਾਲ ਸਿੰਘ ਚੀਮਾ ਨੇ OTS-3 ਦੀ ਸਫਲਤਾ ਬਾਰੇ ਦੱਸਿਆ ਕਿ ਇਸ ਤਹਿਤ ਕਰ ਮਾਲੀਆ ‘ਚ 141.58 ਕਰੋੜ ਰੁਪਏ ਪ੍ਰਾਪਤ ਹੋਏ ਹਨ | ਇਸਦੇ ਨਾਲ ਹੀ 59182 ਡੀਲਰਾਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਕਰਦਾਤਾਵਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਸੂਬੇ ਨੂੰ ਆਰਥਿਕ ਪੱਖ ਮਜ਼ਬੂਤ ਕਰਨਾ ਹੈ | ਇਸ ਤਹਿਤ ਯੋਗ ਸਾਰੀਆਂ ਫ਼ਰਮਾਂ ਨੂੰ ਸੂਚਿਤ ਕਰਵਾਇਆ ਜਾਵੇ | ਜਿਕਰਯੋਗ ਹੈ ਕਿ 15 ਨਵੰਬਰ, 2023 ਨੂੰ OTS-3 ਨੂੰ ਲਾਗੂ ਕੀਤਾ ਗਿਆ ਸੀ | ਇਹ ਸਕੀਮ ਕਰਦਾਤਾਵਾਂ ਨੂੰ ਮੁਲਾਂਕਣ ਸਾਲ 2016-17 ਤੱਕ ਦੇ ਕੇਸਾਂ ਨੂੰ ਕਵਰ ਕਰਨਾ ਅਤੇ 1 ਕਰੋੜ ਰੁਪਏ ਤੱਕ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਇੱਕ ਵਾਰ ਦਾ ਮੌਕਾ ਦੇਣਾ ਹੈ |

ਇਹ ਯੋਜਨਾ ਤਹਿਤ 31 ਮਾਰਚ, 2024 ਤੱਕ 1 ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ‘ਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਹੋਵੇਗੀ ਅਤੇ 1 ਲੱਖ ਤੋਂ ਰੁਪਏ ਤੋਂ ਇੱਕ ਕਰੋੜ ਰੁਪਏ ਤੱਕ ਦੇ ਬਕਾਏ ਲਈ 100% ਵਿਆਜ, 100% ਜੁਰਮਾਨੇ ਅਤੇ 50% ਕਰ ਦੀ ਰਕਮ ਦੀ ਮੁਆਫੀ ਦੀ ਸਹੂਲਤ ਦਿੱਤੀ ਗਈ ਹੈ।

Scroll to Top