Site icon TheUnmute.com

ਬਿਆਸ ‘ਚ ਹਿੱਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਟੈਕਸੀ ਡਰਾਈਵਰ, ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

hit and run law

ਬਿਆਸ, 10 ਜਨਵਰੀ 2024: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਹਿੱਟ ਐਂਡ ਰਨ ਕਾਨੂੰਨ (hit and run law) ਦੇ ਖ਼ਿਲਾਫ਼ ਲਗਾਤਾਰ ਹੀ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਪਿਛਲੇ ਦਿਨੀ ਟਰੱਕ ਡਰਾਈਵਰਾਂ ਵੱਲੋਂ ਵੱਡੇ ਪੱਧਰ ਦੇ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਜਿਸ ਤੋਂ ਬਾਅਦ ਹੁਣ ਲਗਾਤਾਰ ਹੀ ਇਹ ਰੋਸ ਪ੍ਰਦਰਸ਼ਨ ਵੱਧਦਾ ਜਾ ਰਿਹਾ ਹੈ ਅਤੇ ਅੱਜ ਬਿਆਸ ਟੈਕਸੀ ਯੂਨੀਅਨ ਵਲੋ ਵੱਡੀ ਪੱਧਰ ਤੇ ਇੱਕਤਰਤਾ ਕਰਕੇ ਦੇਸ਼ ‘ਚ ਹਿੱਟ ਐਂਡ ਰਨ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਰੋਸ ਪ੍ਰਦਰਸ਼ਨ ਦੌਰਾਨ ਬਿਆਸ ਵਿੱਚ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਦੇ ਨਾਲ ਸੰਪਰਕ ਸੜਕ ਦੇ ਉੱਪਰ ਕੀਤਾ ਗਿਆ।ਜਿਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਡਰਾਈਵਰਾਂ ਨੇ ਕਿਹਾ ਕਿ ਬਹੁਤ ਸਾਰੇ ਡਰਾਈਵਰ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਜਿਸ ਕਾਰਨ ਨਵੇਂ ਕਾਨੂੰਨ (hit and run law) ਮੁਤਾਬਕ ਹਰ ਡਰਾਈਵਰ ਇੰਨਾ ਜ਼ੁਰਮਾਨਾ ਨਹੀਂ ਭਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਦੁਰਘਟਨਾ ਦਾ ਸ਼ਿਕਾਰ ਹੋਵੀ ਤਾਂ ਨਵੇਂ ਕਾਨੂੰਨ ਤਹਿਤ 10 ਸਾਲ ਦੀ ਸਜ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨਾਂ ਦੇ ਪੂਰੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਹੋ ਜਾਵੇਗੀ।

ਉਨ੍ਹਾਂ ਆਖਿਆ ਕਿ ਇੱਕ ਡਰਾਈਵਰ ਪੂਰੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ ਅਤੇ ਕਿਸੇ ਵਾਹਨ ਚਾਲਕ ਦੀ ਇਹ ਮਨਸ਼ਾ ਨਹੀਂ ਹੁੰਦੀ ਹੈ ਕਿ ਉਹ ਕਿਸੇ ਨੂੰ ਨੁਕਸਾਨ ਪਹੁੰਚਾਵੇ ਜਾਂ ਫਿਰ ਕਿਸੇ ਹਾਦਸੇ ਦਾ ਸ਼ਿਕਾਰ ਹੋਵੇ ਜਾਂ ਕਿਸੇ ਨੂੰ ਨਿਸ਼ਾਨਾ ਨੂੰ ਬਣਾਵੇ ਅਤੇ ਜੇਕਰ ਕਿਤੇ ਅਜਿਹੀ ਸਥਿਤੀ ਜਾਂ ਫਿਰ ਹਲਾਤ ਬਣ ਜਾਂਦੇ ਹਨ ਤਾਂ ਅਜਿਹਾ ਨਵਾਂ ਕਾਨੂੰਨ ਬਣਦਿਆਂ ਹੀ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਡਰਾਈਵਰ ਦੇ ਪਰਿਵਾਰ ਦੀ ਜ਼ਿੰਦਗੀ ਤਕਰੀਬਨ ਖ਼ਤਮ ਹੋ ਜਾਵੇਗੀ।

ਜਿਸ ਦਾ ਸਿੱਧਾ ਜਿਹਾ ਮਤਲਬ ਹੈ ਕਿ ਹਾਦਸੇ ਤੋਂ ਬਾਅਦ ਜੇਕਰ ਡਰਾਈਵਰ ਤੇ ਕੋਈ ਅਜਿਹਾ ਮਾਮਲਾ ਦਰਜ ਹੁੰਦਾ ਹੈ ਤਾਂ ਅਜਿਹਾ ਵਿੱਚ ਪਰਿਵਾਰ ਆਪਣੇ ਪਰਿਵਾਰਕ ਮੈਬਰ ਭਾਵ ਵਾਹਨ ਚਾਲਕ ਦੀ ਜ਼ਮਾਨਤ ਦੇਣ ਤੋ ਵੀ ਅਸਮਰੱਥ ਹੋ ਜਾਣ ਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਣ ਦੇ ਨਾਲ ਨਾਲ ਆਰਥਿਕ ਰੂਪ ਵਿੱਚ ਵੀ ਖ਼ਤਮ ਹੋ ਜਾਣਗੇ।

ਉਨਾਂ ਕਿਹਾ ਕਿ ਕੋਈ ਵੀ ਡਰਾਈਵਰ ਜਾਣਬੁੱਝ ਕੇ ਹਾਦਸੇ ਦਾ ਕਾਰਨ ਨਹੀਂ ਬਣਦਾ। ਜੇਕਰ ਬਦਕਿਸਮਤੀ ਨਾਲ ਕੋਈ ਹਾਦਸਾ ਵਾਪਰ ਜਾਵੇ ਅਤੇ ਡਰਾਈਵਰ ਨਾ ਭੱਜੇ ਤਾਂ ਉੱਥੇ ਇਕੱਠੀ ਹੋਈ ਲੋਕਾਂ ਦੀ ਭੀੜ ਉਸ ਦੀ ਜਾਨ ਵੀ ਲੈ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ ? । ਉਨਾਂ ਮੰਗ ਕੀਤੀ ਕਿ ਬਣਾਏ ਜਾ ਰਹੇ ਨਵੇਂ ਕਾਨੂੰਨ ਨੂੰ ਤੁਰੰਤ ਰੱਦ ਕੀਤਾ ਜਾਵੇ। ਜੇਕਰ ਸਰਕਾਰ ਨੇ ਇਸ ਨੂੰ ਰੱਦ ਨਾ ਕੀਤਾ ਤਾਂ ਬਿਆਸ ਦੇ ਸਮੂਹ ਟੈਕਸੀ ਮਾਲਕ ਅਤੇ ਡਰਾਈਵਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Exit mobile version