ਚੰਡੀਗੜ੍ਹ, 7 ਜੂਨ 2024: ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ (Chandrababu Naidu) 12 ਜੂਨ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਟੀਡੀਪੀ ਦੇ ਸੀਨੀਅਰ ਆਗੂ ਕੇ ਰਘੂ ਰਾਮ ਕ੍ਰਿਸ਼ਨ ਰਾਜੂ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੰਦਰਬਾਬੂ ਨਾਇਡੂ 12 ਜੂਨ ਨੂੰ ਸ਼ਾਮ 4.55 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਲੋਕ ਸਭਾ ਚੋਣਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਈਆਂ, ਜਿਸ ਵਿੱਚ ਟੀਡੀਪੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਜਿਸ ਤੋਂ ਬਾਅਦ ਚੰਦਰਬਾਬੂ ਨਾਇਡੂ ਦੀ ਪਾਰਟੀ ਟੀਡੀਪੀ ਇੱਕ ਵਾਰ ਫਿਰ ਆਂਧਰਾ ਪ੍ਰਦੇਸ਼ ਵਿੱਚ ਸੱਤਾ ਵਿੱਚ ਵਾਪਸੀ ਕਰ ਰਹੀ ਹੈ।
ਰਘੂ ਰਾਮ ਕ੍ਰਿਸ਼ਨ ਰਾਜੂ ਨੇ ਕਿਹਾ, ‘ਚੰਦਰਬਾਬੂ ਨਾਇਡੂ (Chandrababu Naidu) 12 ਜੂਨ ਨੂੰ ਸ਼ਾਮ ਕਰੀਬ 4.55 ਵਜੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਸਾਡੇ ਆਗੂ ਚੰਦਰਬਾਬੂ ਨਾਇਡੂ ਅਤੇ ਪਵਨ ਕਲਿਆਣ ਦੀ ਤਾਰੀਫ਼ ਕੀਤੀ, ਇਹ ਆਂਧਰਾ ਪ੍ਰਦੇਸ਼ ਦੇ ਲੋਕਾਂ ਲਈ ਬਹੁਤ ਖੁਸ਼ੀ ਦਾ ਪਲ ਹੈ। ਸਾਡੇ ਆਗੂਆਂ ਨੇ ਵੀ ਪ੍ਰਧਾਨ ਮੰਤਰੀ ਪ੍ਰਤੀ ਸਨਮਾਨ ਪ੍ਰਗਟ ਕੀਤਾ।