ਚੰਡੀਗੜ੍ਹ, 6 ਦਸੰਬਰ 2021 : ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪੁੱਜੇ ਇਸ ਦੌਰਾਨ ਵੱਖ ਵੱਖ ਮਹਿਕਮੇ ਦੇ ਅਧਿਆਪਕਾਂ ਵੱਲੋਂ ਸੱਤਵੇਂ ਪੇ ਕਮਿਸ਼ਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਚੰਨੀ ਸਰਕਾਰ ਦਾ ਵਿਰੋਧ ਕੀਤਾ ਗਿਆ |
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਚੋਪਰ ਰਾਹੀਂ ਅੰਦਰ ਚਲੇ ਗਏ ਅਤੇ ਅਧਿਆਪਕ ਬਾਹਰ ਬੈਠ ਕੇ ਪ੍ਰਦਰਸ਼ਨ ਕਰਦੇ ਰਹੇ, ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਦੱਸਿਆ ਕੀ ਅਸੀਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਇੱਥੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ |
ਉਨ੍ਹਾਂ ਕਿਹਾ ਕਿ ਦਸ ਸਾਲ ਦੇ ਲਗਪਗ ਸਮਾਂ ਹੋ ਗਿਆ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਉਨ੍ਹਾਂ ਕਿਹਾ ਕਿ ਅੰਦਰ ਹੁਣ ਸਾਡੀ ਬੈਠਕ ਹੋ ਚੁੱਕੀ ਹੈ ਅਤੇ ਸ਼ਾਮ ਪੰਜ ਵਜੇ ਦੇ ਕਰੀਬਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਬੈਠਕ ਵੀ ਤੈਅ ਹੋ ਗਈ ਹੈ |
ਉਨ੍ਹਾਂ ਕਿਹਾ ਕਿ ਲਗਾਤਾਰ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਵਿਕਾਸ ਕਾਰਜਾਂ ਦੇ ਐਲਾਨ ਕੀਤੇ ਜਾ ਰਹੇ ਹਨ ਤੇ ਫਲੈਕਸ ਬੋਰਡ ਵੀ ਲਗਾਏ ਜਾ ਰਹੇ ਹਨ ਉਹ ਸਿਰਫ ਮੁੱਖ ਮੰਤਰੀ ਦੇ ਐਲਾਨਾਂ ਤਕ ਹੀ ਸੀਮਤ ਰਹਿ ਗਏ ਉਨ੍ਹਾਂ ਕਿਹਾ ਕਿ ਹੋਰਡਿੰਗ ਬੋਰਡਾਂ ‘ਤੇ ਛੱਤੀ ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੀ ਗੱਲ ਕੀਤੀ ਗਈ ਹੈ ਅਤੇ ਅਜੇ ਤੱਕ ਸਾਨੂੰ ਕੋਈ ਵੀ ਮੁਲਾਜ਼ਮ ਪੱਕਾ ਹੁੰਦਾ ਦਿਖਾਈ ਨਹੀਂ ਦਿੱਤਾ ਉਨ੍ਹਾਂ ਕਿਹਾ ਕਿ ਅਗਰ ਪੰਜਾਬ ਸਰਕਾਰ ਸਾਨੂੰ 36 ਹਜਾਰ ਪੱਕੇ ਮੁਲਾਜ਼ਮ ਦਿਖਾ ਦਵੇ ਤਾਂ ਅਸੀਂ ਉਹਨਾਂ ਨੂੰ 36 ਲੱਖ ਰੁਪਿਆ ਇਨਾਮ ਵਜੋਂ ਵੀ ਦੇਵਾਂਗੇ