Teachers Protest

Teachers Protest: ਪੱਛਮੀ ਬੰਗਾਲ ‘ਚ ਅਧਿਆਪਕਾਂ ਦਾ ਜ਼ੋਰਦਾਰ ਪ੍ਰਦਰਸ਼ਨ, ਪੁਲਿਸ ਨਾਲ ਹੋਈ ਝੜੱਪ

ਪੱਛਮੀ ਬੰਗਾਲ, 16 ਮਈ 2025: Teachers Protest In West Bengal: ਪੱਛਮੀ ਬੰਗਾਲ ਦੇ ਸਾਲਟ ਲੇਕ ‘ਚ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਦੇ ਬਾਹਰ ਅਧਿਆਪਕਾਂ ਦਾ ਵਿਰੋਧ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀ ਅਧਿਆਪਕ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਦੁਬਾਰਾ ਪ੍ਰੀਖਿਆ ਦੇਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਨੌਕਰੀਆਂ ਤੁਰੰਤ ਬਹਾਲ ਕੀਤੀਆਂ ਜਾਣ।

ਜਿਕਰਯੋਗ ਹੈ ਕਿ ਪਿਛਲੇ ਵੀਰਵਾਰ ਨੂੰ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਅਧਿਆਪਕਾਂ ਵਿਚਕਾਰ ਭਿਆਨਕ ਝੜੱਪ ਹੋਈ ਸੀ। ਕਈ ਅਧਿਆਪਕ ਜ਼ਖਮੀ ਹੋਏ, ਜਿਨ੍ਹਾਂ ‘ਚੋਂ 60-70 ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਦੇ ਬਾਵਜੂਦ, ਸ਼ੁੱਕਰਵਾਰ ਨੂੰ ਇੱਕ ਹਜ਼ਾਰ ਤੋਂ ਵੱਧ ਪ੍ਰਦਰਸ਼ਨਕਾਰੀ ਦੁਬਾਰਾ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਵੀਰਵਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਅਚਾਨਕ ਲਾਠੀਚਾਰਜ ਕਰ ਦਿੱਤਾ, ਭਾਵੇਂ ਕਿ ਉਹ ਬਿਮਾਰ ਅਤੇ ਮਹਿਲਾ ਕਰਮਚਾਰੀਆਂ ਨੂੰ ਜਾਣ ਦੀ ਇਜਾਜ਼ਤ ਦੇਣ ਲਈ ਸਹਿਮਤ ਹੋਏ ਸਨ। ਹੁਣ ਅਧਿਆਪਕਾਂ ਦੇ ਅੰਦੋਲਨ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ ਕਿਉਂਕਿ ਸ਼ੁੱਕਰਵਾਰ ਸ਼ਾਮ ਨੂੰ ਵੱਡੀ ਗਿਣਤੀ ‘ਚ ਨਾਗਰਿਕ ਅਧਿਕਾਰ ਕਾਰਕੁਨ ਅਤੇ ਰਾਜਨੀਤਿਕ ਕਾਰਕੁਨ ਵੀ ਸਮਰਥਨ ‘ਚ ਇਕੱਠੇ ਹੋਣ ਜਾ ਰਹੇ ਹਨ।

ਵੀਰਵਾਰ ਨੂੰ ਅਧਿਆਪਕਾਂ ‘ਤੇ ਪੁਲਿਸ ਲਾਠੀਚਾਰਜ ਨੂੰ ਲੈ ਕੇ ਭਾਜਪਾ ਨੇ ਮਮਤਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਭਾਜਪਾ ਨੇ ਇਸਨੂੰ ਬੇਰਹਿਮੀ ਦੀ ਇੱਕ ਭਿਆਨਕ ਉਦਾਹਰਣ ਕਿਹਾ ਹੈ। ਰਾਜ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਵੇਂਦੂ ਅਧਿਕਾਰੀ ਨੇ ਮਮਤਾ ਬੈਨਰਜੀ ‘ਤੇ ਤਾਨਾਸ਼ਾਹੀ ਅਤੇ ਭ੍ਰਿਸ਼ਟਾਚਾਰ ਨੂੰ ਸਰਪ੍ਰਸਤੀ ਦੇਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਜੇਕਰ ਕੈਬਨਿਟ ਚੋਰਾਂ ਨੂੰ ਬਚਾਉਣ ਦਾ ਫੈਸਲਾ ਕਰਦੀ ਹੈ, ਤਾਂ ਉਨ੍ਹਾਂ ਨੂੰ ਜੇਲ੍ਹ ‘ਚ ਹੋਣਾ ਚਾਹੀਦਾ ਹੈ।

ਪੱਛਮੀ ਬੰਗਾਲ ‘ਚ ਵਿਰੋਧ ਕਰ ਰਹੇ ਇਹ ਅਧਿਆਪਕ ਉਹੀ ਹਨ ਜਿਨ੍ਹਾਂ ਦੀਆਂ ਨਿਯੁਕਤੀਆਂ ਹਾਲ ਹੀ ‘ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਰੱਦ ਕਰ ਦਿੱਤੀਆਂ ਸਨ। ਅਦਾਲਤ ਨੇ 2016 ਦੀ ਸਕੂਲ ਸੇਵਾ ਕਮਿਸ਼ਨ (SSC) ਪ੍ਰੀਖਿਆ ਰਾਹੀਂ ਕੀਤੀਆਂ 25,753 ਨਿਯੁਕਤੀਆਂ ਨੂੰ ਦਾਗ਼ੀ ਅਤੇ ਭ੍ਰਿਸ਼ਟ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਨਿਯੁਕਤ ਅਤੇ ਬੇਕਸੂਰ ਪਾਏ ਗਏ ਲੋਕ 31 ਦਸੰਬਰ, 2025 ਤੱਕ ਕੰਮ ਕਰ ਸਕਦੇ ਹਨ ਅਤੇ ਤਨਖਾਹ ਲੈ ਸਕਦੇ ਹਨ।

Read More: ਪੱਛਮੀ ਬੰਗਾਲ ਦੇ ਰਾਜਪਾਲ ਵੱਲੋਂ ਮੁਰਸ਼ਿਦਾਬਾਦ ਵਿਖੇ ਹਿੰਸਾ ਪੀੜਤਾਂ ਨਾਲ ਮੁਲਾਕਾਤ, ਕੇਂਦਰ ਸਰਕਾਰ ਨੂੰ ਭੇਜਣਗੇ ਰਿਪੋਰਟ

Scroll to Top