ਪਟਿਆਲਾ 19 ਜਨਵਰੀ 2023: ਪੂਟਾ ਦੇ ਸੱਦੇ ‘ਤੇ ਅੱਜ ਯੂਨੀਵਰਸਿਟੀ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਤੋਂ ਸ਼ੁਰੂ ਕਰਕੇ ਪੂਰੀ ਪੰਜਾਬੀ ਯੂਨੀਵਰਸਿਟੀ (Punjabi University) ਵਿੱਚ ਰੋਸ ਮਾਰਚ ਕੱਢਿਆ ਗਿਆ ਹੈ | ਇਹ ਰੋਸ ਮਾਰਚ ਅਧਿਆਪਕਾਂ ਦੀਆਂ ਦੋ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਪੈਨਸ਼ਨ ਲੰਮੇ ਸਮੇਂ ਤੋਂ ਲਟਕਦੀਆਂ ਅਧਿਆਪਕਾਂ ਦੀਆਂ ਤਰੱਕੀਆਂ ਅਤੇ ਹੋਰ ਅਧਿਆਪਕਾਂ ਨਾਲ ਸਬੰਧਤ ਮੰਗਾਂ ਪ੍ਰਤੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਾਈਸ ਚਾਂਸਲਰ ਦੇ ਨਾਂਹ-ਪੱਖੀ ਰਵਈਏ ਕਾਰਨ ਕੀਤਾ ਗਿਆ |
ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਵਾਈਸ ਚਾਂਸਲਰ ਯੂਨੀਵਰਸਿਟੀ ਪ੍ਰਸ਼ਾਸਨ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਵੱਖ ਵੱਖ ਪ੍ਰੋਫੈਸਰਾਂ ਨੇ ਵਾਈਸ-ਚਾਂਸਲਰ ਦੀ ਤਾਨਾਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਾਈਸ ਚਾਂਸਲਰ ਨੂੰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਦੋ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਵਾਈਸ-ਚਾਂਸਲਰ ਦਾ ਅਧਿਆਪਕਾਂ ਪ੍ਰਤੀ ਅੜੀਅਲ ਰਵੱਈਆ ਬਿਲਕੁਲ ਬਦਲ ਨਹੀਂ ਰਿਹਾ |
ਊਨਾ ਨੇ ਕਿਹਾ ਕਿ ਵਾਈਸ ਚਾਂਸਲਰ ਅਧਿਆਪਕਾਂ ਦੀ ਹਰ ਜਾਇਜ਼ ਮੰਗ ਨੂੰ ਲੈ ਕੇ ਅੜੀਕਾ ਲਗਾ ਰਹੇ ਹਨ, ਇਸ ਮੌਕੇ ਗੁਪਤਾ ਪ੍ਰਧਾਨ ਡਾਕਟਰ ਨਿਸ਼ਾਨ ਸਿੰਘ ਦਿਓਲ ਨੇ ਕਿਹਾ ਕਿ ਵਾਈਸ-ਚਾਂਸਲਰ ਵੱਲੋਂ ਕਿਸੇ ਵੀ ਅਧਿਆਪਕ ਨਾਲ ਕਿਸੇ ਵੀ ਪ੍ਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਯੂਨੀਵਰਸਿਟੀ (Punjabi University) ਨੂੰ ਬਚਾਉਣ ਲਈ ਇਕੱਠੇ ਹੋ ਕੇ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਵਾਈਸ-ਚਾਂਸਲਰ ਅਤੇ ਤਾਨਾਸ਼ਾਹੀ ਕਾਰਵਾਈ ਨੂੰ ਲੈ ਕੇ ਸਮੂਹ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ |