voter awareness

ਤਹਿਸੀਲਦਾਰ ਅਬੋਹਰ ਨੇ ਵੋਟਰ ਜਾਗਰੂਕਤਾ ਪ੍ਰੋਗਰਾਮ ‘ਚ ਸ਼ਿਰਕਤ ਕਰਕੇ ਹਾਜਰੀਨ ਨੂੰ ਦਵਾਇਆ ਵੋਟਰ ਪ੍ਰਣ

ਬੱਲੂਆਣਾ 9 ਮਈ 2024: ਜ਼ਿਲ੍ਹਾ ਚੋਣ ਅਧਿਕਾਰੀ ਡਾ. ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.) ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸਤੀਸ਼ ਮਿਗਲਾਨੀ, ਅਭੀਜੀਤ ਵਧਵਾ ਸੀਐਚਟੀ, ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਦੇ ਨਾਲ ਹਲਕਾ ਬੱਲੂਆਣਾ ਦੇ ਪਿੰਡ ਕੇਰਾ ਖੇੜਾ ਵਿਖੇ ਵੋਟਰ ਜਾਗਰੁਕਤਾ ਪ੍ਰੋਗਰਾਮ (voter awareness program) ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਤਹਿਸੀਲਦਾਰ ਮੈਡਮ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੋਟ ਦੀ ਮਹੱਤਤਾ ਬਾਰੇ ਸਾਰਿਆਂ ਨੂੰ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਇਕ-ਇਕ ਵੋਟ ਕੀਮਤੀ ਹੈ ਤੇ ਇਸ ਦੀ ਵਰਤੋ ਕਰਨੀ ਲਾਜਮੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਹਾਜਰੀਨ ਨੂੰ ਵੋਟ ਦੀ ਵਰਤੋਂ ਜਰੂਰ ਕਰਨ ਸਬੰਧੀ ਪ੍ਰਣ (voter awareness program) ਦਵਾਇਆ ਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਸਬੰਧੀ ਕਿਹਾ।

ਉਨ੍ਹਾਂ ਆਪਣੇ ਭਾਸ਼ਣ ਵਿੱਚ ਸਵੀਪ ਟੀਮ ਬੱਲੂਆਣਾ ਅਤੇ ਮਾਇਆ ਦੇਵੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਉਲੀਕਣ ਦੀ ਆਸ ਵੀ ਪ੍ਰਗਟਾਈ, ਤਾਂ ਜੋ ਆਉਣ ਵਾਲੀਆਂ ਲੋਕਸਭਾ ਚੋਣਾਂ 2024 ਰੂਪੀ ਉਤਸਵ ਵਿੱਚ ਵੋਟਰ ਪ੍ਰਤੀਸ਼ਤਤਾ ਵਿੱਚ ਇਜ਼ਾਫ਼ਾ ਕੀਤਾ ਜਾ ਸਕੇ।

ਪ੍ਰੋਗਰਾਮ ਦੇ ਆਰੰਭ ਵਿੱਚ ਸੀਐਚਟੀ ਅਭੀਜੀਤ ਵਧਵਾ ਵੱਲੋਂ ਸਾਰਿਆਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਇਸ ਉਪਰੰਤ ਮਾਇਆ ਦੇਵੀ ਮੌਮਰੀਅਲ ਆਦਰਸ਼ ਸਕੂਲ ਕੇਰਾ ਖੇੜਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਲੋਕਸਭਾ ਚੋਣਾਂ 2024 ਸਬੰਧੀ ਆਪਣੇ ਵਿਚਾਰ ਭਾਸ਼ਣ ਦੇ ਰੂਪ ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਪਿੰਡਵਾਸੀਆਂ ਅੱਗੇ ਰੱਖੇ। ਇਸ ਤੋਂ ਬਾਅਦ ਪਿੰਡ ਆਲਮਗੜ੍ਹ ਹਾਈ ਸਕੂਲ ਦੇ ਹੈੱਡਮਾਸਟਰ ਸ. ਗੁਰਿੰਦਰ ਸਿੰਘ ਦੇ ਸਹਿਯੋਗ ਸਦਕਾ ਆਲਮਗੜ੍ਹ ਸਕੂਲ ਦੇ ਵਿਦਿਆਰਥੀਆਂ ਦੁਆਰਾ ਚੋਣਾਂ ਨਾਲ ਸਬੰਧਤ ਨੁੱਕੜ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ।

ਇਸ ਤੋਂ ਬਾਅਦ ਮਾਇਆ ਦੇਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਚੋਣਾਂ ਨਾਲ ਸਬੰਧਤ ਬੋਲੀਆਂ ਤੇ ਗਿੱਧੇ ਦੀ ਲਾਮਿਸਾਲ ਪੇਸ਼ਕਾਰੀ ਦਿੱਤੀ, ਜਿਸ ਨੂੰ ਦੇਖ ਕੇ ਪੂਰਾ ਪੰਡਾਲ ਖੁਸ਼ੀ ਨਾਲ ਝੂਮ ਉੱਠਿਆ। ਅੰਤ ਵਿੱਚ ਬੀਪੀਈਓ ਸਤੀਸ਼ ਮਿਗਲਾਨੀ ਅਤੇ ਸਕੂਲ ਦੀ ਮੁੱਖ ਅਧਿਆਪਕਾ ਗੌਰੀ ਸ਼ਰਮਾ ਨੇ ਤਹਿਸੀਲਦਾਰ ਮੈਡਮ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ।

 

Scroll to Top