July 9, 2024 1:37 am
Telangana

Telangana: ਨਲਗੋਂਡਾ ਜ਼ਿਲ੍ਹੇ ਦੀ ਕੰਪਨੀ ‘ਚ ਰਿਐਕਟਰ ‘ਚ ਹੋਇਆ ਧਮਾਕਾ, ਇੱਕ ਦੀ ਮੌਤ 7 ਜਖ਼ਮੀ

ਚੰਡੀਗੜ੍ਹ 24 ਅਗਸਤ 2022: ਤੇਲੰਗਾਨਾ (Telangana) ਦੇ ਨਲਗੋਂਡਾ ਜ਼ਿਲ੍ਹੇ ਵਿਚ ਇਕ ਕੰਪਨੀ ਵਿਚ ਰਿਐਕਟਰ ਵਿਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਿਐਕਟਰ ਵਿੱਚ ਧਮਾਕਾ ਹੋਣ ਕਾਰਨ ਇੱਕ ਕਰਮਚਾਰੀ ਦੀ ਮੌਤ ਦੀ ਖ਼ਬਰ ਹੈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ ਹਨ । ਇਹ ਘਟਨਾ ਸ਼ਾਮ 5 ਵਜੇ ਕੰਪਨੀ ਦੇ ਬੀ-ਬਲਾਕ ਵਿੱਚ ਵਾਪਰੀ ਅਤੇ ਕੰਪਨੀ ਤੋਂ ਦੋ ਕਿਲੋਮੀਟਰ ਦੇ ਦਾਇਰੇ ਵਿੱਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।

ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕੰਪਨੀ ਦੇ ਸੱਤ ਜ਼ਖਮੀ ਕਰਮਚਾਰੀਆਂ ਨੂੰ ਬਾਹਰ ਕੱਢਿਆ| ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਰਿਐਕਟਰ ‘ਚ ਕਰੀਬ 15-20 ਕਰਮਚਾਰੀ ਕੰਮ ਕਰ ਰਹੇ ਸਨ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।