Monsoon

Monsoon: ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ, ਜਾਣੋ ਪੰਜਾਬ ‘ਚ ਕਦੋਂ ਦਸਤਕ ਦੇਵੇਗਾ ਮਾਨਸੂਨ

ਚੰਡੀਗੜ੍ਹ, 21 ਜੂਨ 2024: (Monsoon Update) ਪੰਜਾਬ (Punjab) ਭਰ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਦੇ ਕਾਰਨ ਸੂਬਾ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਰਹਿ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਸੀ।

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ 25 ਜੂਨ ਤੋਂ ਬਾਅਦ ਕਿਸੇ ਵੀ ਸਮੇਂ ਪੰਜਾਬ ‘ਚ ਮਾਨਸੂਨ (Monsoon) ਦਸਤਕ ਦੇ ਸਕਦਾ ਹੈ |

ਹਾਲਾਂਕਿ ਮੌਸਮ ਵਿਭਾਗ ਨੇ ਪੰਜਾਬ (Punjab) ‘ਚ 21 ਅਤੇ 22 ਜੂਨ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਜਿਸ ਅਨੁਸਾਰ ਪੰਜਾਬ ਵਿੱਚ ਨਾ ਤਾਂ ਗਰਮੀ ਦੀ ਲਹਿਰ ਆਵੇਗੀ ਅਤੇ ਨਾ ਹੀ ਤਾਪਮਾਨ ਵਿੱਚ ਜ਼ਿਆਦਾ ਵਾਧਾ ਹੋਵੇਗਾ। ਕੁਝ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਸਕਦਾ ਹੈ।

Scroll to Top