Site icon TheUnmute.com

ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Bharat Bhushan Ashu

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜੇਲ੍ਹ ‘ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਵੱਲੋਂ ਸੁਣਵਾਈ ਲਈ 17 ਫਰਵਰੀ ਦੀ ਤਾਰੀਖ਼ ਤੈਅ ਕੀਤੀ ਗਈ ਸੀ ਪਰ ਜਦੋਂ ਸੁਣਵਾਈ ਨਹੀਂ ਹੋਈ ਤਾਂ 20 ਫਰਵਰੀ ਦੀ ਤਾਰੀਖ਼ ਤੈਅ ਕੀਤੀ ਗਈ ਸੀ ।

ਗੌਰਤਲਬ ਹੈ ਕਿ ਪੰਜਾਬ ਵਿਜੀਲੈਂਸ ਨੇ 16 ਅਗਸਤ 2022 ਨੂੰ ਆਸ਼ੂ (Bharat Bhushan Ashu) ਖ਼ਿਲਾਫ਼ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਗਿਆ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਫਿਰ ਆਸ਼ੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਹੁਣ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲ ਸਕੀ

Exit mobile version