Site icon TheUnmute.com

ਟੈਂਡਰ ਘਪਲਾ ਮਾਮਲਾ: ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈ ਕੋਰਟ ਅੱਜ ਹੋਵੇਗੀ ਸੁਣਵਾਈ

​​Bharat Bhushan Ashu

ਚੰਡੀਗੜ੍ਹ, 21 ਨਵੰਬਰ 2024: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘਪਲੇ ਮਾਮਲੇ ‘ਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (​​Bharat Bhushan Ashu) ਹੁਣ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸੁਣਵਾਈ ਹੋਵੇਗੀ |

ਜਿਕਰਯੋਗ ਹੈ ਕਿ ਟੈਂਡਰ ਘਪਲੇ ਮਾਮਲੇ ‘ਚ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਹੁੰਚ ਕੀਤੀ ਹੈ। ਭਾਰਤ ਭੂਸ਼ਣ ਆਸ਼ੂ ਵੱਲੋਂ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸੇ ਪਟੀਸ਼ਨ ‘ਤੇ ਅੱਜ ਨੂੰ ਹਾਈ ਕੋਰਟ ‘ਚ ਸੁਣਵਾਈ ਹੋਵੇਗੀ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (​​Bharat Bhushan Ashu) ਨਾਲ ਅਗਸਤ ਮਹੀਨੇ ਜਲੰਧਰ ਸਥਿਤ ਈਡੀ ਦਫ਼ਤਰ ‘ਚ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਈਡੀ ਨੇ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਦੋਂ ਤੋਂ ਉਹ ਜੇਲ੍ਹ ‘ਚ ਹਨ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ ‘ਚ ਪਹਿਲਾਂ ਠੇਕੇਦਾਰ ਤੇਲੂ ਰਾਮ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ‘ਚ ਇਸ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ। ਜਿਸਤੋਂ ਬਾਅਦ 22 ਅਗਸਤ 2022 ਨੂੰ ਵਿਜੀਲੈਂਸ ਨੇ ਲੁਧਿਆਣਾ ਦੇ ਇੱਕ ਸੈਲੂਨ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

ਇਸ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ (​​Bharat Bhushan Ashu) ਕਰੀਬ ਛੇ ਮਹੀਨੇ ਤੋਂ ਪਟਿਆਲਾ ਜੇਲ੍ਹ ‘ਚ ਬੰਦ ਰਹੇ । ਭਾਰਤ ਭੂਸ਼ਣ ਆਸ਼ੂ ‘ਤੇ ਦੋਸ਼ ਹੈ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੋਪਲੇ ਦੇ ਦੋਸ਼ੀ ਵਾਹਨਾਂ ‘ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ‘ਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇੰਨਾ ਹੀ ਨਹੀਂ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ‘ਚ ਵਾਹਨਾਂ ਦੇ ਗਲਤ ਨੰਬਰ ਲਿਖੇ ਜਾਣ ਦਾ ਦੋਸ਼ ਹੈ ।

ਵਿਜੀਲੈਂਸ ਦੀ ਜਾਂਚ ਮੁਤਾਬਕ ਲਿਖੇ ਨੰਬਰ ਵੀ ਸਕੂਟਰ, ਬਾਈਕ ਵਰਗੇ ਦੋਪਹੀਆ ਵਾਹਨਾਂ ਦੇ ਸਨ। ਇਹ ਵਾਹਨ ਅਨਾਜ ਦੀ ਢੋਆ-ਢੁਆਈ ਲਈ ਯੋਗ ਨਹੀਂ ਸਨ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ‘ਚ ਕੇਸ ਦਰਜ ਕੀਤਾ ਸੀ।

Exit mobile version