ਚੰਡੀਗੜ੍ਹ, 5 ਦਸੰਬਰ 2021 : ਨਾਗਾਲੈਂਡ ਦੇ ਮੋਨ ਜ਼ਿਲੇ ‘ਚ ਸੁਰੱਖਿਆ ਬਲਾਂ ਦੀ ਅੱਤਵਾਦ ਵਿਰੋਧੀ ਕਾਰਵਾਈ ‘ਚ 13 ਪਿੰਡ ਵਾਸੀਆਂ ਦੀ ਮੌਤ ਤੋਂ ਬਾਅਦ ਸਥਾਨਕ ਲੋਕਾਂ ‘ਚ ਗੁੱਸਾ ਹੈ। ਪ੍ਰਦਰਸ਼ਨਕਾਰੀਆਂ ਨੇ ਅਸਾਮ ਰਾਈਫਲਜ਼ ਦੇ ਕੈਂਪ ਦਾ ਘਿਰਾਓ ਕਰ ਲਿਆ। ਘਟਨਾ ਤੋਂ ਬਾਅਦ ਗੁੱਸੇ ’ਚ ਆਏ ਪਿੰਡ ਵਾਸੀਆਂ ਨੇ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ।