ਚੰਡੀਗੜ੍ਹ, 26 ਅਪ੍ਰੈਲ 2024: ਲੁਧਿਆਣਾ ਸ਼ਹਿਰ ਦੇ ਸਮਰਾਲਾ ਚੌਕ ਵਿਖੇ ਨੈਸ਼ਨਲ ਹਾਈਵੇਅ ‘ਤੇ ਦੋ ਟਰੱਕਾਂ ਦੀ ਭਿਆਨਕ ਟੱਕਰ (accident) ਹੋ ਗਈ। ਇਸ ਹਾਦਸੇ ਵਿੱਚ ਟਰੱਕ ਦੇ ਅੰਦਰ ਹੀ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਰੱਕ ਮਾਲ ਨਾਲ ਲੱਦਿਆ ਹਾਈਵੇਅ ‘ਤੇ ਜਾ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਅੱਗੇ ਜਾ ਰਹੇ ਟਰੱਕ ਨੂੰ ਟੱਕਰ (accident) ਮਾਰ ਦਿੱਤੀ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੇ ਪਰਖੱਚੇ ਉੱਡ ਗਏ। ਕਾਫ਼ੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੇ ਲਾਸ਼ ਨੂੰ ਗੱਡੀ ‘ਚੋਂ ਬਾਹਰ ਕੱਢਿਆ।