Site icon TheUnmute.com

ਮੁੰਬਈ-ਪੁਣੇ ਐਕਸਪ੍ਰੈਸ ਵੇਅ ‘ਤੇ ਭਿਆਨਕ ਹਾਦਸਾ, ਤੇਲ ਟੈਂਕਰ ਨੂੰ ਅੱਗ ਲੱਗਣ ਕਾਰਨ 4 ਜਣਿਆਂ ਦੀ ਮੌਤ

Mumbai-Pune Expressway

ਚੰਡੀਗੜ੍ਹ, 13 ਜੂਨ 2023: ਮਹਾਰਾਸ਼ਟਰ ‘ਚ ਮੁੰਬਈ-ਪੁਣੇ ਐਕਸਪ੍ਰੈੱਸ ਵੇਅ (Mumbai-Pune Expressway) ‘ਤੇ ਮੰਗਲਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਤੇਲ ਟੈਂਕਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਇਹ ਹਾਦਸਾ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਹੀ ਅੱਗ ਲੱਗ ਗਈ। ਇਸ ਘਟਨਾ ‘ਚ 4 ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ 3 ਜਣੇ ਜ਼ਖਮੀ ਦੱਸੇ ਜਾ ਰਹੇ ਹਨ । ਹਾਈਵੇਅ ਦੇ ਇੱਕ ਪਾਸੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਇੱਕ ਪਾਸੇ ਤੋਂ ਹੀ ਵਾਹਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਲੋਨਾਵਾਲਾ ਅਤੇ ਖੰਡਾਲਾ ਦੇ ਵਿਚਕਾਰ ਵਾਪਰੀ। ਟੈਂਕਰ ਵਿੱਚ ਕੋਈ ਰਸਾਇਣਕ ਪਦਾਰਥ ਭਰਿਆ ਹੋਇਆ ਸੀ। ਲੋਨਾਵਾਲਾ ਪੁਲਿਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ‘ਚ ਸੜਕ ‘ਤੇ ਆ ਰਹੇ ਚਾਰ ਵਾਹਨ ਚਾਲਕ ਜ਼ਖਮੀ ਹੋ ਗਏ ਅਤੇ ਤਿੰਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚੋਂ ਇੱਕ ਟੈਂਕਰ ਵਿੱਚ ਸਵਾਰ ਸੀ। ਅਤੇ ਟੈਂਕਰ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

Exit mobile version