ਕਪੂਰਥਲਾ , 07 ਅਗਸਤ 2024: ਕਪੂਰਥਲਾ (Kapurthala) ਦੇ ਸੁਭਾਨਪੁਰ ਰੋਡ ‘ਤੇ ਪਿੰਡ ਬੂਟ ਨੇੜੇ ਅੱਜ ਸਵੇਰੇ ਕੈਂਬਰਿਜ ਸਕੂਲ ਦੀ ਬੱਸ ਅਤੇ ਪ੍ਰਿੰਸ ਦੀ ਬੱਸ ਵਿਚਾਲੇ ਟੱਕਰ ਹੋਣ ਕਾਰਨ ਹਾਦਸਾ (accident) ਵਾਪਰਿਆ ਹੈ । ਇਸ ਹਾਦਸੇ ‘ਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਬੀਬੀ ਕੇਅਰਟੇਕਰ ਜ਼ਖ਼ਮੀ ਹੋ ਗਿਆ ਹੈ।
ਇਸ ਦੀ ਪੁਸ਼ਟੀ ਕਰਦਿਆਂ ਬਾਦਸ਼ਾਹਪੁਰ ਚੌਕੀ ਦੇ ਪੁਲਿਸ ਮੁਲਾਜ਼ਮ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿੰਸ ਬੱਸ ਡਰਾਈਵਰ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਕੇਅਰਟੇਕਰ ਅਤੇ ਸਕੂਲ ਬੱਸ ਦੇ ਕੰਡਕਟਰ ਨੂੰ ਇਲਾਜ ਲਈ ਸੁਭਾਨਪੁਰ ਦੇ ਐੱਸਜੀਐੱਲ ਹਸਪਤਾਲ ‘ਚ ਦਾਖਲ ਕਰਵਾਇਆ ਅਤੇ ਸਕੂਲ ਬੱਸ ਦਾ ਡਰਾਈਵਰ ਫਰਾਰ ਹੈ।
Read More: Paris Olympics 2024: ਓਲੰਪਿਕ ‘ਚ ਫਾਈਨਲ ਮੁਕਾਬਲੇ ਤੋਂ ਪਹਿਲਾਂ ਭਲਵਾਨ ਵਿਨੇਸ਼ ਫੋਗਾਟ ਅਯੋਗ ਕਰਾਰ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਬੂਟ ਨੇੜੇ ਕੈਂਬਰਿਜ ਸਕੂਲ ਦੀ ਬੱਸ ( PB-08-KF-2453) ਅਤੇ ਪ੍ਰਿੰਸ ਬੱਸ ( PB-08-CW-0717) ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋਵੇਂ ਬੱਸਾਂ ਸੜਕ ਕਿਨਾਰੇ ਦਰੱਖਤਾਂ ਨਾਲ ਟਕਰਾ ਗਈਆਂ। ਇਸ ਹਾਦਸੇ (accident) ‘ਚ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਬਾਦਸ਼ਾਹਪੁਰ ਚੌਂਕੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।