ਅਬੋਹਰ ‘ਚ PRTC ਬੱਸ ਦੀ ਟਰੈਕਟਰ ਟਰਾਲੀ ਨਾਲ ਭਿਆਨਕ ਟੱਕਰ, 2 ਸਵਾਰੀਆਂ ਦੀ ਹਾਲਤ ਗੰਭੀਰ

PRTC bus

ਚੰਡੀਗੜ੍ਹ, 25 ਅਪ੍ਰੈਲ 2024: ਅਬੋਹਰ ‘ਚ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ | ਇੱਥੇ ਪੀ.ਆਰ.ਟੀ.ਸੀ ਦੀ ਬੱਸ (PRTC bus) ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ।

ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਸਮੇਂ ਬੱਸ ‘ਚ ਕਰੀਬ 15 ਸਵਾਰੀਆਂ ਬੈਠੀਆਂ ਸਨ।

ਬੱਸ ਚਾਲਕ ਗੁਰਪ੍ਰੀਤ ਸਿੰਘ ਦੇ ਮੁਤਾਬਕ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ (PRTC bus) ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਵਾਲੇ ਪੁਲ ਦੀਆਂ ਲਾਈਟਾਂ ਵੀ ਬੰਦ ਹੋ ਗਈਆਂ। ਜਿਸ ਕਾਰਨ ਉਹ ਟਰੈਕਟਰ ਨੂੰ ਸੜਕ ‘ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ। ਜਿਸਦੇ ਚੱਲਦੇ ਇਹ ਹਾਦਸਾ ਵਾਪਰਿਆ ਹੈ |

ਇਸ ਤੋਂ ਇਲਾਵਾ ਟਰੈਕਟਰ ਟਰਾਲੀ ’ਤੇ ਸਵਾਰ ਭਗਤ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਜ਼ਖ਼ਮੀ ਹੋ ਗਿਆ । ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।