July 7, 2024 4:03 pm
Chemical factory

ਲੁਧਿਆਣਾ ਦੀ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਪ੍ਰਿੰਟਿੰਗ ਮਸ਼ੀਨ ਸੜ ਕੇ ਸੁਆਹ

ਚੰਡੀਗੜ੍ਹ, 08 ਨਵੰਬਰ 2023: ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ (Chemical factory) ਵਿੱਚ ਭਿਆਨਕ ਅੱਗ ਲੱਗ ਗਈ। ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿੱਚ ਅੱਗ ਲੱਗ ਗਈ। ਇਸ ਘਟਨਾ ਦਾ ਕਾਰਨ ਮਸ਼ੀਨ ਦਾ ਹੀਟਰ ਸ਼ਾਰਟ ਹੋਣਾ ਦੱਸਿਆ ਜਾ ਰਿਹਾ ਹੈ।

ਫੈਕਟਰੀ (Chemical factory) ਵਿੱਚੋਂ ਉੱਠਦਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਵਿਖਾਈ ਦਿੱਤੀਆਂ। ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਮਜ਼ਦੂਰਾਂ ਦੀ ਮੱਦਦ ਨਾਲ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸਥਿਤੀ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਸ-ਪਾਸ ਦੀਆਂ ਇਮਾਰਤਾਂ ਦੀ ਮੱਦਦ ਲਈ ਅਤੇ ਫੈਕਟਰੀ ਅੰਦਰ ਦਾਖਲ ਹੋਏ। ਲਗਭਗ 3 ਤੋਂ 4 ਪਾਣੀ ਦੀਆਂ ਗੱਡੀਆਂ ਦੀ ਮੱਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਸਮੇਂ ਫੈਕਟਰੀ ਵਿੱਚ ਕੋਈ ਵੀ ਮੌਜੂਦ ਨਹੀਂ ਸੀ।

ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਅੱਗ ਲੱਗਣ ਵਾਲੀ ਥਾਂ ‘ਤੇ ਪ੍ਰੈਸ ਬੋਰਡ ਦਾ ਗੱਤਾ ਅਤੇ ਕੁਝ ਪਾਊਡਰ ਪਿਆ ਸੀ। ਜਿਸ ਕਾਰਨ ਅੱਗ ਲੱਗ ਗਈ। ਫਿਲਹਾਲ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਕ ਮਸ਼ੀਨ ਦਾ ਹੀਟਰ ਸ਼ਾਰਟ ਹੋ ਗਿਆ ਸੀ, ਜਿਸ ਕਾਰਨ ਅੱਗ ਲੱਗ ਗਈ। ਪ੍ਰਿੰਟਿੰਗ ਮਸ਼ੀਨ ਪੂਰੀ ਤਰ੍ਹਾਂ ਸੁਆਹ ਹੋ ਗਈ। ਘਟਨਾ ਵਾਲੀ ਥਾਂ ‘ਤੇ ਕੈਮੀਕਲ ਦੇ ਡਰੰਮ ਵੀ ਪਏ ਮਿਲੇ ਹਨ।