July 7, 2024 9:55 pm
Mohali Tower Hotel

ਉਦਯੋਗਿਕ ਖੇਤਰ ਫੇਜ਼ 8-ਬੀ ‘ਚ ਬਣੇ ਮੋਹਾਲੀ ਟਾਵਰ ਹੋਟਲ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ 04 ਜੂਨ 2022: ਅੱਜ ਮੋਹਾਲੀ ਦੇ ਇਕ ਟਾਵਰ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਵਿਚਲੇ ਉਦਯੋਗਿਕ ਖੇਤਰ ਫੇਜ਼ 8-ਬੀ ਵਿੱਚ ਬਣੇ ਮੋਹਾਲੀ ਟਾਵਰ ਹੋਟਲ (Mohali Tower Hotel) ‘ਚ ਅਚਾਨਕ ਭਿਆਨਕ ਅੱਗ ਲੱਗ ਗਈ | ਇਸ ਦੌਰਾਨ ਅੱਗ ਲੱਗਣ ਦੀ ਘਟਨਾ ਦਾ ਪਤਾ ਚਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ਉਤੇ ਪਹੁੰਚ ਗਈ ਹਨ ਅਤੇ ਅੱਗ ਬੁਝਾਉਣ ਲਈ ਯਤਨ ਕੀਤੇ ਜਾ ਰਹੇ ਹਨ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪਰ ਕਿਹਾ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ।