Sunam

ਸੁਨਾਮ ‘ਚ ਭਿਆਨਕ ਸੜਕ ਹਾਦਸਾ, ਇੱਕ ਬੱਚੇ ਸਮੇਤ 6 ਜਣਿਆਂ ਦੀ ਮੌਤ

ਚੰਡੀਗੜ੍ਹ, 02 ਨਵੰਬਰ 2023: ਅੱਜ ਸਵੇਰ ਹੀ ਸੁਨਾਮ (Sunam) ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੁਨਾਮ-ਮੇਹਲਾ ਰੋਡ ‘ਤੇ ਭਿਆਨਕ ਹਾਦਸੇ ਵਿੱਚ ਛੇ ਜਣਿਆਂ ਦੀ ਜਾਨ ਚਲੀ ਗਈ ਹੈ। ਮ੍ਰਿਤਕਾ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ ਅਤੇ ਸਾਰੇ ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸੰਗਰੂਰ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਇਸ ਦੇ ਨਾਲ ਹੀ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸੰਗਰੂਰ ਭੇਜ ਦਿੱਤਾ ਗਿਆ।

ਮਾਰਕੀਟ ਕਮੇਟੀ ਸੁਨਾਮ (Sunam) ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ ਰਾਤ ਸੁਨਾਮ ਦਾ ਨੀਰਜ ਸਿੰਗਲਾ ਆਪਣੇ ਹੋਰ ਸਾਥੀਆਂ ਸਮੇਤ ਮਾਲੇਰਕੋਟਲਾ ਸਥਿਤ ਬਾਬਾ ਹੈਦਰ ਸ਼ੇਖ ਦੀ ਦਰਗਾਹ ’ਤੇ ਮੱਥਾ ਟੇਕ ਕੇ ਮਾਰੂਤੀ 800 ਕਾਰ ’ਚ ਸੁਨਾਮ ਵਾਪਸ ਆ ਰਿਹਾ ਸੀ।

ਇਹ ਹਾਦਸਾ ਬੁੱਧਵਾਰ ਤੜਕੇ ਕਰੀਬ 1.30 ਵਜੇ ਵਾਪਰਿਆ। ਲੋਕਾਂ ਅਨੁਸਾਰ ਸਾਹਮਣੇ ਤੋਂ ਆ ਰਹੇ ਇੱਕ ਟੈਂਕਰ ਅਤੇ ਟਰਾਲੀ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਦੋਵਾਂ ਵਾਹਨਾਂ ਵਿਚਕਾਰ ਫਸ ਗਈ। ਇਸ ਵਿੱਚ ਸੁਨਾਮ ਵਾਸੀ ਨੀਰਜ ਸਿੰਗਲਾ (37), ਉਸ ਦੇ 4 ਸਾਲਾ ਪੁੱਤਰ ਮਾਧਵ ਸਿੰਗਲਾ, ਲਲਿਤ ਬਾਂਸਲ (45), ਦਵੇਸ਼ ਜਿੰਦਲ (33), ਦੀਪਕ ਜਿੰਦਲ (30) ਅਤੇ ਵਿਜੇ ਕੁਮਾਰ (50) ਦੀ ਮੌਤ ਹੋ ਗਈ।

ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਵਿੱਚ ਸਵਾਰ ਸਾਰੇ ਅੰਦਰ ਹੀ ਫਸ ਗਏ। ਹਾਦਸੇ ਤੋਂ ਬਾਅਦ ਕਾਰ ਦੇ ਪਾਰਟਸ ਕੱਟ ਕੇ ਸਾਰਿਆਂ ਨੂੰ ਬਾਹਰ ਕੱਢਿਆ ਗਿਆ। ਘਟਨਾ ‘ਚ ਕਾਰ ‘ਚ ਸਵਾਰ ਸਾਰੇ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Scroll to Top