ਚੰਡੀਗੜ੍ਹ, 15 ਜਨਵਰੀ 2024: ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਭਿਆਨਕ ਸੜਕ ਹਾਦਸਾ (accident) ਵਾਪਰਿਆ ਹੈ। ਪ੍ਰਾਪਤ ਸਮਾਚਾਰ ਮੁਤਾਬਕ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਫੋਰਸ ਹਸਪਤਾਲ ਨੇੜੇ ਕਾਰ ਦੇ ਚੱਲਦੀ ਟਰਾਲੀ ਨਾਲ ਟਕਰਾ ਜਾਣ ਕਾਰਨ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਜਾ ਵੜੀ ਅਤੇ ਕਾਰ ‘ਚ ਸਵਾਰ ਤਿੰਨੋਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਨ੍ਹਾਂ ‘ਚ ਇਕ ਬੀਬੀ ਅਤੇ ਦੋ ਪੁਰਸ਼ ਸ਼ਾਮਲ ਸਨ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ (accident) ਓਵਰ ਸਪੀਡ ਕਾਰਨ ਵਾਪਰਿਆ ਹੈ। ਕਾਫੀ ਮੁਸ਼ੱਕਤ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਕਾਰ ‘ਚ ਫਸੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਮ੍ਰਿਤਕ ਦੇਹ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਸੂਚਨਾ ਮਿਲਦੇ ਹੀ ਥਾਣਾ-1 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਦਰ ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।