July 4, 2024 3:37 pm
ਨਾਭਾ -ਮਲੇਰਕੋਟਲਾ ਰੋਡ

ਨਾਭਾ -ਮਲੇਰਕੋਟਲਾ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਚੰਡੀਗੜ੍ਹ, 29 ਨਵੰਬਰ 2021 : ਨਾਭਾ -ਮਲੇਰਕੋਟਲਾ ਰੋਡ ‘ਤੇ ਪਿੰਡ ਲੱਧੇਹੇੜੀ ਬੇਹੱਦ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ‘ਚ ਤੇਜ਼ ਰਫਤਾਰ ਕਾਰ ਨੇ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਡਰਾਈਵਰ ਦੀ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਮੌਤ ਹੋ ਗਈ ਅਤੇ ਨਾਲ ਬੈਠੇ ਵਿਅਕਤੀ ਦੀ ਲੱਤ ਟੁੱਟ ਗਈ। ਉਕਤ ਵਿਅਕਤੀ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਛੋਟੇ ਹਾਥੀ ਵਿੱਚ ਸਵਾਰ ਦੋ ਦੁਧਾਰੂ ਮੱਝਾਂ ਅਤੇ ਉਨ੍ਹਾਂ ਦੇ ਦੋ ਵੱਛਿਆਂ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਛੋਟੇ ਹਾਥੀ ਦਾ ਡਰਾਈਵਰ ਅਤੇ ਮੱਝ ਦਾ ਮਾਲਕ ਸੁਖਬੀਰ ਸਿੰਘ ਪਿੰਡ ਲਧਾਹੇੜੀ ਨੇੜੇ ਆ ਰਿਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਗਲਤ ਸਾਈਡ ਤੋਂ ਟੱਕਰ ਮਾਰ ਦਿੱਤੀ। ਇਸ ਦੌਰਾਨ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਸੁਖਬੀਰ ਸਿੰਘ ਆਪਣੇ ਪਿੱਛੇ ਤਿੰਨ ਛੋਟੇ ਬੱਚੇ ਛੱਡ ਗਿਆ ਹੈ। ਮੌਕੇ ‘ਤੇ ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਖੰਨਾ ਮੰਡੀ ਤੋਂ ਪਸ਼ੂ ਲੈ ਕੇ ਘਰ ਆ ਰਿਹਾ ਸੀ ਤਾਂ ਪਿੰਡ ਕੋਲ ਪੁੱਜਣ ਤੋਂ ਪਹਿਲਾਂ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ |