Phagwara-Hoshiarpur

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਭਿਆਨਕ ਸੜਕ ਹਾਦਸਾ, ਬੱਚੀ ਸਮੇਤ 3 ਜਣਿਆਂ ਦੀ ਮੌਤ

ਜਲੰਧਰ, 19 ਅਪ੍ਰੈਲ 2025: ਫਗਵਾੜਾ-ਹੁਸ਼ਿਆਰਪੁਰ ਰੋਡ (Phagwara-Hoshiarpur) ‘ਤੇ ਬੀਤੀ ਦੇਰ ਰਾਤ ਇੱਕ ਕਾਰ, ਈ-ਰਿਕਸ਼ਾ ਅਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਜੋੜੇ ਅਤੇ ਉਨ੍ਹਾਂ ਦੀ ਛੋਟੀ ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਦੇਰ ਰਾਤ ਚਾਰ ਵਿਅਕਤੀਆਂ ਨੂੰ ਜ਼ਖਮੀ ਹਾਲਤ ‘ਚ ਲਿਆਂਦਾ ਗਿਆ, ਜਿਨ੍ਹਾਂ ‘ਚੋਂ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ ਅਤੇ ਇੱਕ ਗੰਭੀਰ ਜ਼ਖਮੀ ਸੀ। ਜ਼ਖਮੀ ਦੀ ਹਾਲਤ ਨੂੰ ਦੇਖਦੇ ਹੋਏ, ਉਸਨੂੰ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਸਬੰਧੀ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਨੇ ਕਿਹਾ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਕਿ ਹੁਸ਼ਿਆਰਪੁਰ ਰੋਡ ‘ਤੇ ਰੋਮੀ ਢਾਬੇ ਨੇੜੇ ਇੱਕ ਕਾਰ, ਇੱਕ ਈ-ਰਿਕਸ਼ਾ ਅਤੇ ਇੱਕ ਟਰੈਕਟਰ-ਟਰਾਲੀ ਵਿਚਕਾਰ ਵੱਡੀ ਟੱਕਰ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਜ਼ਖਮੀਆਂ ਬਾਰੇ ਜਾਣਕਾਰੀ ਲੈਣ ਲਈ, ਪੁਲਿਸ ਪਾਰਟੀ ਸਿਵਲ ਹਸਪਤਾਲ ਫਗਵਾੜਾ ਪਹੁੰਚੀ ਅਤੇ ਉੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਈ-ਰਿਕਸ਼ਾ ‘ਚ ਸਵਾਰ ਜੋੜੇ ਅਤੇ ਉਨ੍ਹਾਂ ਦੀ ਛੋਟੀ ਧੀ ਦੀ ਮੌਤ ਹੋ ਗਈ ਹੈ। ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read More: Punjab News: ਪਠਾਨਕੋਟ ‘ਚ ਬੇਕਾਬੂ ਕਾਰ ਹਾਦਸੇ ਦਾ ਸ਼ਿਕਾਰ, 2 ਜਣਿਆਂ ਦੀ ਮੌ.ਤ

Scroll to Top