ਚੰਡੀਗੜ੍ਹ 06 ਮਾਰਚ 2022: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀਨਗਰ ‘ਚ ਅਮੀਰਾ ਕਦਲ ਦੇ ਹਰੀ ਸਿੰਘ ਹਾਈ ਸਟਰੀਟ ਇਲਾਕੇ ‘ਚ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਇਕ ਪੁਲਸ ਕਰਮਚਾਰੀ ਸਮੇਤ 22 ਲੋਕ ਜ਼ਖਮੀ ਹੋ ਗਏ ਹਨ। ਪੁਲਸ ਨੇ ਜ਼ਖਮੀਆਂ ਵਿਕਅਤੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਅੱਤਵਾਦੀਆਂ ਨੇ ਹਮਲਾ ਕੀਤਾ ਤਾਂ ਵੀਕਐਂਡ ‘ਤੇ ਬਾਜ਼ਾਰ ‘ਚ ਭੀੜ ਸੀ। ਸ੍ਰੀਨਗਰ ਸ਼ਹਿਰ ਦੇ 71 ਸਾਲਾ ਮੁਹੰਮਦ ਅਸਲਮ ਮਖਦੂਮੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਨਵੰਬਰ 23, 2024 6:44 ਪੂਃ ਦੁਃ