July 7, 2024 3:32 pm
ਸ਼ੋਪੀਆਂ

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਚੰਡੀਗੜ੍ਹ 19 ਫਰਵਰੀ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸ਼ਨੀਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਮੁਕਾਬਲੇ ‘ਚ ਦੋ ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦੌਰਾਨ ਕਸ਼ਮੀਰ ਜ਼ੋਨ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ੈਨਪੋਰਾ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਘੇਰਾਬੰਦੀ ਸਖ਼ਤ ਹੁੰਦੀ ਦੇਖ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਭਾਰੀ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਵੀ ਸ਼ਹੀਦ ਹੋ ਗਏ ਹਨ। ਫਿਲਹਾਲ ਫੌਜ ਨੇ ਉਸ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਇਲਾਕੇ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।