ਚੰਡੀਗੜ੍ਹ 15 ਅਕਤੂਬਰ 2022: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ (Kashmiri Pandit) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਰੀ ਅਨੁਸਾਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ, ਇਸਤੋਂ ਬਾਅਦ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ | ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਸੁਰੱਖਿਆ ਬਲਾਂ ਦੀ ਟੀਮ ਵਲੋਂ ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ।
ਜਨਵਰੀ 19, 2025 5:32 ਪੂਃ ਦੁਃ