Sidhu Moosewala

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਹਾਈਕੋਰਟ ਦਾ ਧੰਨਵਾਦ, ਲਾਰੈਂਸ ਦੀ ਇੰਟਰਵਿਊ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ, 9 ਨਵੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨੇ ਜੇਲ੍ਹ ਅੰਦਰ ਬੈਠੇ ਬਦਮਾਸ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੇਣ ਅਤੇ ਇਸ ਮਾਮਲੇ ਵਿੱਚ ਸਰਕਾਰ ਤੋਂ ਸਟੇਟਸ ਰਿਪੋਰਟ ਮੰਗਣ ਲਈ ਪੰਜਾਬ ਅਤੇ ਹਰਿਆਣਾ ਅਦਾਲਤ ਦਾ ਧੰਨਵਾਦ ਕੀਤਾ ਹੈ। ਅਦਾਲਤ ਨੇ ਇਸ ਮੁੱਦੇ ‘ਤੇ 28 ਨਵੰਬਰ ਨੂੰ ਸਟੇਟਸ ਰਿਪੋਰਟ ਮੰਗੀ ਹੈ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ Sidhu Moosewala)  ਦਾ 29 ਮਈ 2022 ਕਤਲ ਕਰਵਾ ਦਿੱਤਾ ਸੀ। ਲਾਰੈਂਸ ਨੂੰ ਇਸ ਨਾਲ ਸਬੰਧਤ ਮਾਮਲੇ ਵਿਚ ਮਾਸਟਰ ਮਾਈਂਡ ਦੱਸਿਆ ਗਿਆ ਹੈ। ਮਾਨਸਾ ਦੀ ਅਦਾਲਤ ‘ਚ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਇਸ ਮੁੱਦੇ ਨੂੰ ਉਠਾ ਰਹੇ ਹਨ। ਆਖ਼ਿਰ ਪੰਜਾਬ ਸਰਕਾਰ ਦੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਬਦਮਾਸ਼ ਲਾਰੈਂਸ ਖੁੱਲ੍ਹੇਆਮ ਇੰਟਰਵਿਊ ਕਿਵੇਂ ਦੇ ਰਿਹਾ ਹੈ? ਅਤੇ ਰਾਜ ਸਰਕਾਰ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਹੀ ਹੈ? ਹਾਲਾਂਕਿ ਉਨ੍ਹਾਂ ਨੂੰ ਕਦੇ ਵੀ ਸਰਕਾਰੀ ਪੱਧਰ ਤੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ। ਇਸ ਲਈ ਉਹ ਅਦਾਲਤ ਦਾ ਧੰਨਵਾਦ ਕਰਦਾ ਹੈ। ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇਸ ਨੇ ਹੁਣ ਤੱਕ ਇਸ ਮਾਮਲੇ ‘ਤੇ ਚੁੱਪ ਕਿਉਂ ਧਾਰ ਰੱਖੀ ਹੈ।

Scroll to Top