TheUnmute.com

ਜ਼ਿਲ੍ਹਾ ਪ੍ਰਸ਼ਾਸਨ ਐੱਸ.ਏ.ਐੱਸ ਨਗਰ ਦੀ ਮੁਸਤੈਦੀ ਸਦਕਾ ਮੰਡੀਆਂ ‘ਚ ਫ਼ਸਲਾਂ ਦਾ ਮੀਂਹ ਤੋਂ ਬਚਾਅ, ਕਿਸਾਨਾਂ ਵੱਲੋਂ ਭਰਵੀਂ ਸ਼ਲਾਘਾ

ਐੱਸ. ਏ.ਐੱਸ ਨਗਰ, 19 ਅਪ੍ਰੈਲ 2023: ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣ ਦੇ ਨਾਲ-ਨਾਲ ਫਸਲਾਂ ਦੀ ਸੰਭਾਲ ਲਈ ਵੀ ਵਚਨਬੱਧ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਫ਼ਸਲਾਂ ਨੂੰ ਮੀਂਹ ਤੋਂ ਬਚਾਉਣ ਦੇ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਤਰਪਾਲਾਂ ਸਮੇਤ ਵੱਖ ਵੱਖ ਪ੍ਰਬੰਧ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਮੀਂਹ ਅਤੇ ਹਨੇਰੀ ਦੇ ਰੂਪ ਵਿੱਚ ਜਦੋਂ ਮੌਸਮ ਖਰਾਬ ਹੋਇਆ ਤਾਂ ਜ਼ਿਲ੍ਹਾ ਪ੍ਰਸਾਸ਼ਨ ਨੇ ਬਹੁਤ ਹੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਮੰਡੀਆਂ ਵਿੱਚ ਪਈ ਫਸਲ ਨੂੰ ਤਰਪਾਲਾਂ ਨਾਲ ਢਕਿਆ ਅਤੇ ਫ਼ਸਲ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਬਾਕੀ ਕਦਮ ਵੀ ਚੁੱਕੇ।

Mohali

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲੇ ਦੀ ਕਿਸਾਨਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਨਾ ਹੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ।

 

Exit mobile version