ਲੌਂਗੋਵਾਲ/ ਸੰਗਰੂਰ 08 ਨਵੰਬਰ 2022: ਮੁੱਖ ਮੰੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤਾਂ ਨੂੰ ਮੁੱਖ ਰੱਖਦਿਆਂ ਅਨਾਜ ਮੰਡੀਆਂ ਅੰਦਰ ਕਿਸਾਨ ਭਰਾਵਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ।
ਕੈਬਨਿਟ ਮੰਤਰੀ ਅਰੋੜਾ ਨੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਕਿਸਾਨ ਹਿਤੈਸ਼ੀ ਪੰਜਾਬ ਸਰਕਾਰ ਦੀ ਬਦੌਲਤ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਅੰਨਦਾਤੇ ਨੂੰ ਮੰਡੀਆਂ ਵਿੱਚ ਰੁਲਣਾ ਨਹੀਂ ਪੈ ਰਿਹਾ ਅਤੇ ਕਿਸਾਨ 12 ਘੰਟਿਆਂ ਵਿੱਚ ਆਪਣੀ ਫਸਲ ਵੇਚ ਕੇ ਘਰ ਜਾ ਰਿਹਾ ਹੈ ਅਤੇ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਫਸਲ ਦੀ ਅਦਾਇਗੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਤੋਂ ਕਿਸਾਨ ਅਤੇ ਆੜਤੀਏ ਪੂਰੀ ਤਰਾਂ ਖੁਸ਼ ਹਨ ।
ਕੈਬਨਿਟ ਮੰਤਰੀ ਨੇ ਕਿਹਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਇਸ ਮੰਤਵ ਤਹਿਤ ਸੁਚਾਰੂ ਅਤੇ ਪਾਰਦਰਸ਼ੀ ਖਰੀਦ ਪ੍ਰਬੰਧ ਯਕੀਨੀ ਬਣਾਏ ਹਨ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਦੂਜਿਆਂ ਸੂਬਿਆਂ ਤੋਂ ਆਉਣ ਵਾਲਾ ਝੋਨਾ, ਜੋ ਪੰਜਾਬ ਦੇ ਕਿਸਾਨਾਂ ਲਈ ਖੱਜਲ ਖੁਆਰੀ ਦਾ ਕਾਰਨ ਬਣਦਾ ਸੀ, ਉਸ ਉੱਤੇ ਪੂਰੀ ਤਰਾਂ ਸਖਤੀ ਨਾਲ ਪਾਬੰਦੀ ਲਗਾਈ ਹੈ।
ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਯਾਦਵਿੰਦਰ ਸਿੰਘ ਰਾਜਾ ਚੱਠੇ ਨਕਟੇ, ਰਾਜ ਸਿੰਘ ਰਾਜੂ, ਕਰਮ ਸਿੰਘ ਬਰਾੜ, ਸੁਖਪਾਲ ਬਾਜਵਾ, ਪ੍ਰੀਤਮ ਸਿੰਘ, ਸੀਸ਼ਨਪਾਲ ਐੱਮ ਸੀ, ਜਗਦੇਵ ਸਿੰਘ ਪ੍ਰਧਾਨ, ਗੁਰਮੀਤ ਸਿੰਘ ਫੌਜੀ ਤਰਸੇਮ ਸਿੰਘ ਸੇਮਾ, ਸਿੰਪੀ, ਬਬਲਾ ਪ੍ਰਧਾਨ ਆੜਤੀਆ ਅਸੋਸੀਏਸ਼ਨ, ਬਾਰੂ ਰਾਮ ਲੰਬੂ, ਗਿਆਨ ਚੰਦ ਆਦਿ ਵੀ ਮੌਜੂਦ ਸਨ।