Site icon TheUnmute.com

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100 ਸਾਲਾ ਜਨਮ ਸਤਾਬਦੀ ਦੀ ਵਾਤਾਵਰਣ ਸੰਭਾਲ ਲਹਿਰ ਨਾਲ ਹੋਵੇਗੀ ਸ਼ੁਰੂਆਤ

Gurcharan Singh Tohra

ਭਾਦਸੋਂ, 08 ਅਗਸਤ 2024: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ (Gurcharan Singh Tohra) ਦੇ 100 ਸਾਲਾ ਜਨਮ ਸ਼ਤਾਬਦੀ ਸੰਬੰਧੀ ਸਮਾਗਮਾਂ ਕਰਵਾਏ ਜਾ ਰਹੇ ਹਨ | ਇਸਦੀ ਸ਼ੁਰੂਆਤ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਟੌਹੜਾ ਤੋਂ ਵਾਤਾਵਰਣ ਸੰਭਾਲ ਲਹਿਰ ਨਾਲ ਸ਼ੁਰੂਆਤ ਕੀਤੀ ਜਾ ਰਹੀ ਹੈ |

ਇਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 10 ਅਗਸਤ 2024 , ਸ਼ਨੀਵਾਰ ਵਾਲੇ ਦਿਨ ਨੂੰ ਸਵੇਰੇ 9 ਵਜੇ ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ ਅਤੇ ਹੋਰ ਸੰਤ ਮਹਾਂਪੁਰਖ, ਧਾਰਮਿਕ ਸਖਖ਼ਸ਼ੀਅਤਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਸ਼ੁਰੂਆਤ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ 100 ਸਾਲਾ ਜਨਮ ਸਤਾਬਦੀ ਨੂੰ ਲੈ ਕੇ ਦੇਸ਼-ਵਿਦੇਸ਼ ਦੀਆ ਸੰਗਤਾਂ ਵੱਡੇ ਪੱਧਰ ‘ਤੇ ਮਨਾ ਰਹੀਆਂ ਹਨ | ਇਸ ਸਮਾਗਮ ਦਾ ਸਮੁੱਚਾ ਪ੍ਰਬੰਧ ਪਿੰਡ ਟੌਹੜੇ ਦੀਆਂ ਸਮੁੱਚੀਆ ਸੰਗਤਾਂ ,ਗ੍ਰਾਮ ਪੰਚਾਇਤ, ਗੁਰਦੁਆਰਾ ਕਮੇਟੀ,ਯੂਥ ਕਲੱਬ ,ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ,ਟੌਹੜਾ ਕਬੱਡੀ ਕੱਪ ਵਲੋਂ ਸਾਂਝੇ ਤੌਰ ‘ਤੇ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਵਾਤਵਾਰਣ ਸੰਭਾਲ ਲਹਿਰ ਦੀ ਸ਼ੁਰੂਆਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਦੌਰਾਨ
ਜਥੇਦਾਰ ਗੁਰਚਰਨ ਸਿੰਘ ਟੌਹੜਾ (Gurcharan Singh Tohra) ਨੂੰ ਪਿਆਰ ਕਰਨ ਵਾਲੀਆਂ ਸਖਸ਼ੀਅਤਾਂ ਅਤੇ ਵਾਤਾਵਰਣ ਪ੍ਰੇਮੀ, ਜੰਗਲਾਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ | ਅਜੋਕੇ ਸਮੇਂ ‘ਚ ਗਲੋਬਲ ਵਾਰਮਿੰਗ ਤੋਂ ਧਰਤੀ ਨੂੰ ਬਚਾਉਣ ਲਈ ਬੂਟੇ ਲਗਾਉਣੇ ਜਰੂਰੀ ਹਨ |

 

Exit mobile version