TheUnmute.com

ਪੁੱਡਾ-ਗਮਾਡਾ ਦੇ ਸਮੂਹ ਸਟਾਫ ਵੱਲੋਂ 11ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਮੋਹਾਲੀ 26 ਫਰਵਰੀ 2024: ਸਮੂਹ ਸਟਾਫ ਪੁੱਡਾ-ਗਮਾਡਾ ਐਸ.ਸੀ ਟੀ.ਪੀ ਵੱਲੋਂ ਪੁੱਡਾ ਭਵਨ ਸੈਕਟਰ-62 ਮੋਹਾਲੀ ਵਿਖੇ ਜੀ.ਐਮ.ਸੀ.ਐਚ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ 11ਵਾਂ ਵਿਸ਼ਾਲ ਖੂਨਦਾਨ ਕੈਂਪ (blood donation camp) ਲਗਾਇਆ ਗਿਆ | ਇਸ ਮੌਕੇ ਹਰ ਵਾਰ ਦੀ ਤਰ੍ਹਾਂ ਖੂਨਦਾਨ ਕੈਂਪ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਉਚੇਚੇ ਤੌਰ ‘ਤੇ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਹਨਾਂ ਦੇ ਪੁੱਤਰ- ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵੀ ਸ਼ਮੂਲੀਅਤ ਕੀਤੀ |

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁੱਡਾ ਅਤੇ ਗਮਾਡਾ ਦਾ ਸਮੂਹ ਸਟਾਫ ਉਹਨਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਯੂਨੀਅਨ ਅਤੇ ਸਟਾਫ ਮੈਂਬਰਾਂ ਵੱਲੋਂ ਰੱਖੇ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਆ ਰਹੇ ਹਨ | ਇਹ ਬੜੀ ਚੰਗੀ ਗੱਲ ਹੈ ਕਿ ਜਿੱਥੇ ਉਹ ਅੱਜ ਗਿਆਰਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ,ਉੱਥੇ ਨਾਲ ਹੀ ਉਹ ਖੂਨਦਾਨ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਣਾ ਨਹੀਂ ਭੁੱਲਦੇ |

blood donation camp

ਇਸਦੇ ਲਈ ਸਮੂਹ ਸਟਾਫ ਪੁੱਡਾ ਗਮਾਡਾ ਯੂਨੀਅਨ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਵਧਾਈ ਦੇ ਪਾਤਰ ਹਨ, ਉਹਨਾਂ ਕਿਹਾ ਕਿ ਖੂਨਦਾਨ ਕੈਂਪ (blood donation camp) ਦੇ ਦੌਰਾਨ ਖੂਨਦਾਨੀਆਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਣਾ ਬਣਦਾ ਸੀ, ਖੂਨਦਾਨੀ ਪੂਰੀ ਉਤਸੁਕਤਾ ਨਾਲ ਆਪਣੀ ਵਾਰੀ ਦੀ ਉਡੀਕ ਕਰਦੇ ਵੇਖੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ‘ਆਪ ਦੀ ਸਰਕਾਰ ਲੋਕਾਂ ਦੇ ਦੁਆਰ’ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ|

ਇਸ ਮੌਕੇ ਯੂਥ ਆਗੂ ਆਮ ਆਦਮੀ ਪਾਰਟੀ- ਸਰਬਜੀਤ ਸਿੰਘ ਸਮਾਣਾ ਕੌਂਸਲਰ, ਆਰ. ਪੀ. ਸ਼ਰਮਾ, ਗੁਰਵਿੰਦਰ ਸਿੰਘ ਸੈਣੀ, ਚਰਨਜੀਤ ਕੌਰ, ਮਹਿੰਦਰ ਸਿੰਘ ਮਲੋਆ, ਪ੍ਰਗਟ ਸਿੰਘ, ਬਲਬੀਰ ਮਸੀਹ, ਜਸਮੀਤ ਸਿੰਘ,ਮਨਜੀਤ ਸਿੰਘ, ਬਾਵਾ ਸਿੰਘ ਪਟਿਆਲਾ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਪੰਕਜ ਮਹਿਮੀ, ਉਮਾ ਜੋਸ਼ੀ, ਬਲਬੀਰ ਸਿੰਘ, ਪ੍ਰਭਦੀਪ ਸਿੰਘ ਬੋਪਾਰਾਏ, ਸੁਖਦੇਵ ਸਿੰਘ, ਅਵਤਾਰ ਸਿੰਘ ਝਾਮਪੁਰ, ਬਲਜੀਤ ਸਿੰਘ ਹਾਜ਼ਰ ਸਨ।

 

Exit mobile version