ਚੰਡੀਗੜ੍ਹ, 15 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ (PM-KISAN) ਤਹਿਤ ਲਗਭਗ 18,000 ਕਰੋੜ ਰੁਪਏ ਦੀ 15ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਪੀਐਮ ਕਿਸਾਨ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਸਰਕਾਰ ਨੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਕਿਸ਼ਤਾਂ ਜਾਰੀ ਕਰ ਦਿੱਤੀਆਂ ਹਨ। ਇਸ ਦਾ ਮਤਲਬ ਹੈ ਕਿ ਅੱਜ ਵੀ ਕਈ ਕਿਸਾਨਾਂ ਦੇ ਖਾਤਿਆਂ ਵਿੱਚ 15ਵੀਂ ਕਿਸ਼ਤ ਨਹੀਂ ਆਈ ਹੈ। ਕਿਸਾਨਾਂ ਦੇ ਰਜਿਸਟਰਡ ਫ਼ੋਨ ‘ਤੇ ਕਿਸ਼ਤ ਟ੍ਰਾਂਸਫਰ ਸਬੰਧੀ ਸੁਨੇਹਾ ਜ਼ਰੂਰ ਆਇਆ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਇਹ ਰਕਮ ਡੀਬੀਟੀ ਰਾਹੀਂ ਟਰਾਂਸਫਰ ਕੀਤੀ ਗਈ ਹੈ।
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਵਿੱਚ ਸਰਕਾਰ ਕਿਸਾਨਾਂ ਨੂੰ ਕੁਝ ਵਿੱਤੀ ਲਾਭ ਦਿੰਦੀ ਹੈ ਜਿਸ ਦੀ ਵਰਤੋਂ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਕਰਦੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵੀ ਕੇਂਦਰ ਸਰਕਾਰ ਦੁਆਰਾ ਚਲਾਈ ਜਾਂਦੀ ਇੱਕ ਯੋਜਨਾ ਹੈ।
ਇਸ ਸਕੀਮ ਵਿੱਚ ਸਰਕਾਰ ਕਿਸਾਨਾਂ ਨੂੰ ਇੱਕ ਸਾਲ ਵਿੱਚ 6,000 ਰੁਪਏ ਦਿੰਦੀ ਹੈ। ਇਹ ਰਕਮ ਹਰ 4 ਮਹੀਨੇ ਬਾਅਦ ਕਿਸ਼ਤ ਵਜੋਂ ਦਿੱਤੀ ਜਾਂਦੀ ਹੈ। ਸਰਕਾਰ ਹੁਣ ਤੱਕ 14 ਕਿਸ਼ਤਾਂ ਜਾਰੀ ਕਰ ਚੁੱਕੀ ਹੈ ਅਤੇ ਕੁਝ ਸਮਾਂ ਪਹਿਲਾਂ 15ਵੀਂ ਕਿਸ਼ਤ ਦੀ ਰਾਸ਼ੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੀ ਹੈ।
ਲਾਭਪਾਤਰੀ ਸੂਚੀ ‘ਚ ਇੰਝ ਚੈੱਕ ਕਰੋ ਨਾਂ:-
- ਸਭ ਤੋਂ ਪਹਿਲਾਂ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਵੈੱਬਸਾਈਟ ‘ਤੇ ਜਾਣਾ ਹੋਵੇਗਾ।
- ਇਸ ਤੋਂ ਬਾਅਦ ਤੁਹਾਨੂੰ ਉੱਥੇ Beneficiary Status ਦੀ ਚੋਣ ਕਰਨੀ ਹੋਵੇਗੀ।
- ਹੁਣ ਤੁਹਾਡੇ ਸਾਹਮਣੇ ਇੱਕ ਨਵੀਂ ਵਿੰਡੋ ਖੁੱਲੇਗੀ, ਇੱਥੇ ਤੁਹਾਨੂੰ ਆਪਣਾ ਰਜਿਸਟ੍ਰੇਸ਼ਨ ਨੰਬਰ ਅਤੇ ਕੈਪਚਾ ਭਰਨਾ ਹੋਵੇਗਾ।
- ਇਸ ਤੋਂ ਬਾਅਦ ਜਿਵੇਂ ਹੀ ਤੁਸੀਂ Get Data ‘ਤੇ ਕਲਿੱਕ ਕਰੋਗੇ, ਤੁਹਾਡਾ ਸਟੇਟਸ ਦਿਖਾਈ ਦੇਵੇਗੀ।