Site icon TheUnmute.com

ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਮੁਲਜ਼ਮਾਂ ਦੀ ਅਦਾਲਤ ‘ਚ ਅੱਜ ਪੇਸ਼ੀ

Sandeep Nangal Ambian

ਚੰਡੀਗੜ੍ਹ , 21 ਅਗਸਤ, 2023: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਸੋਮਵਾਰ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਅਦਾਲਤ ਚਾਰਜ ਫਰੇਮ ਕਰ ਕਰ ਸਕਦੀ ਹੈ | ਪਿਛਲੇ ਮਹੀਨੇ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਕੇਸ ਦੀ ਸੁਣਵਾਈ ਸ਼ੁਰੂ ਹੋਈ। ਪਿਛਲੀ ਸੁਣਵਾਈ ਦੌਰਾਨ ਪੁਲੀਸ ਵੱਲੋਂ 3 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਨਾ ਕਰਨ ਕਾਰਨ 21 ਅਗਸਤ ਦੀ ਤਾਰੀਖ਼ ਪਾਈ ਗਈ ਸੀ।

ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦਾ ਜਲੰਧਰ ‘ਚ ਮੈਚ ਦੌਰਾਨ ਬਦਮਾਸ਼ਾਂ ਨੇ ਕਤਲ ਕਰ ਦਿੱਤਾ ਸੀ। ਕੇਸ ਵਿੱਚ ਪੰਜਾਬ-ਹਰਿਆਣਾ ਦੇ ਕਈ ਗੈਂਗਸਟਰ ਮੁਲਜ਼ਮ ਹਨ। ਪਿਛਲੀ ਸੁਣਵਾਈ ਦੌਰਾਨ ਰਜਿੰਦਰ, ਮਨਜੋਤ, ਸਚਿਨ, ਦੇ ਨਾਲ-ਨਾਲ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਕੌਸ਼ਲ ਚੌਧਰੀ, ਵਿਕਾਸ ਮਹਲੇ, ਅਮਿਤ ਡਾਗਰ ਤੋਂ ਇਲਾਵਾ ਮਾਡਰਨ ਜੇਲ੍ਹ ਅੰਮ੍ਰਿਤਸਰ ਅਤੇ ਕਪੂਰਥਲਾ ਤੋਂ ਫਤਿਹ ਸਿੰਘ ਉਰਫ਼ ਯੁਵਰਾਜ, ਸਿਮਰਨਜੀਤ ਉਰਫ਼ ਜੁਝਾਰ ਸਿੰਘ ਯਾਦਵਿੰਦਰ ਸਿੰਘ ਨੂੰ ਪੇਸ਼ ਕੀਤਾ ਗਿਆ ਸੀ। ਹਰਿੰਦਰ ਸਿੰਘ ਫੌਜੀ ਅਤੇ ਵਿਕਾਸ ਮਾਹਲੇ ਉਰਫ ਵਿਕਾਸ ਦਹੀਆ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੀ ਸੀ।

Exit mobile version