ਲਤੀਫਪੁਰਾ

ਜਲੰਧਰ ਦੇ ਲਤੀਫਪੁਰਾ ’ਚ ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਦੀ ਕਾਰਵਾਈ, ਲੋਕਾਂ ’ਚ ਭਾਰੀ ਰੋਸ

ਜਲੰਧਰ 09 ਦਸੰਬਰ 2022: ਜਲੰਧਰ ਦੇ ਲਤੀਫ਼ਪੁਰਾ ‘ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਹਟਾਉਣ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਾਡਲ ਟਾਊਨ ਸਥਿਤ ਲਤੀਫ਼ਪੁਰਾ ‘ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਇੰਪਰੂਵਮੈਂਟ ਟਰੱਸਟ ਵੱਲੋਂ ਕੀਤੀ ਜਾ ਰਹੀ ਹੈ।

ਇਸ ਦੇ ਕਾਰਨ ਮਾਡਲ ਟਾਊਨ ਵਾਲੇ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪਿਛਲੇ 70 ਸਾਲਾਂ ਤੋਂ ਲਤੀਫ਼ਪੁਰਾ ਦੇ ਲੋਕ ਇੰਪਰੂਵਮੈਂਟ ਟਰੱਸਟ ਦੀ ਥਾਂ ‘ਤੇ ਨਾਜਾਇਜ਼ ਕਬਜ਼ੇ ਕਰਕੇ ਬੈਠੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਵੰਡ ਦੇ ਸਮੇਂ ਤੋਂ ਹੀ ਇਨ੍ਹਾਂ ਲੋਕਾਂ ਨੇ ਇੱਥੇ ਰੈਣ ਬਸੇਰਾ ਬਣਾਇਆ ਹੋਇਆ ਹੈ।

ਲਤੀਫਪੁਰਾ

ਨਾਜਾਇਜ਼ ਕਬਜ਼ੇ ਢਾਹੁਣ ਲਈ ਵਿਰੋਧ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ ਅਤੇ ਬੱਸਾਂ ‘ਚ ਫੜ੍ਹ ਕੇ ਇਨ੍ਹਾਂ ਲੋਕਾਂ ਨੂੰ ਲਿਜਾਇਆ ਜਾ ਰਿਹਾ ਹੈ। ਦੂਜੇ ਪਾਸੇ ਔਰਤਾਂ ਆਪਣੇ ਉੱਜੜਦੇ ਆਸ਼ੀਆਨੇ ਨੂੰ ਦੇਖ ਕੇ ਰੋ ਰਹੀਆਂ ਹਨ। ਲੋਕਾਂ ਦੇ ਘਰਾਂ ‘ਤੇ ਪੀਲਾ ਪੰਜਾ ਚੱਲ ਰਿਹਾ ਹੈ। ਇਲਾਕੇ ‘ਚ ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਦੀ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ।

Scroll to Top