ਚੰਡੀਗੜ੍ਹ 04 ਜਨਵਰੀ 2023: ਪਿਛਲੇ ਕਈ ਦਿਨਾਂ ਤੋਂ ਟਰੱਕ ਯੂਨੀਅਨ ਪੰਜਾਬ ਵਲੋਂ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਸਨ, ਅੱਜ ਪੰਜਾਬ ਸਰਕਾਰ ਅਤੇ ਟਰੱਕ ਯੂਨੀਅਨਾਂ ਦੇ ਨੁੰਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਟਰੱਕ ਯੂਨੀਅਨਾਂ ਦੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਸਹਿਮਤੀ ਬਣੀ ਗਈ ਹੈ | ਟਰੱਕ ਯੂਨੀਅਨ ਵਲੋਂ ਲਗਾਇਆ ਧਰਨਾ ਜਲਦ ਸਮਾਪਤ ਕੀਤਾ ਜਾ ਸਕਦਾ ਹੈ |
ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਟਰੱਕ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਕਮੇਟੀ ਦਾ ਗਠਨ ਕੀਤਾ ਹੈ ਅਤੇ ਬਹੁਤ ਜਲਦ ਨਵੀਂ ਟਰਾਂਸਪੋਰਟ ਨੀਤੀ ਲਿਆਉਣ ਦਾ ਐਲਾਨ ਵੀ ਕੀਤਾ ਹੈ।