ਅਕਾਲੀ ਦਲ-ਭਾਜਪਾ ਗਠਜੋੜ

ਪੰਜਾਬ ‘ਚ ਅਕਾਲੀ ਦਲ-ਭਾਜਪਾ ਗਠਜੋੜ ਦਾ ਨਤੀਜਾ ਹੋਵੇਗਾ ਜ਼ੀਰੋ: ਪ੍ਰਤਾਪ ਸਿੰਘ ਬਾਜਵਾ

ਪੰਜਾਬ, 24 ਨਵੰਬਰ 2026: ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਨਵੇਂ ਗਠਜੋੜ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਤਿੱਖਾ ਹਮਲਾ ਕੀਤਾ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਨਵੇਂ ਗਠਜੋੜ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਪਣੀ ਡੁੱਬਦੀ ਸਿਆਸੀ ਕਿਸ਼ਤੀ ਨੂੰ ਬਚਾਉਣ ਲਈ ਇਕੱਠੀਆਂ ਹੋਈਆਂ ਹਨ, ਪਰ ਪੰਜਾਬ ‘ਚ ਇਸ ਗਠਜੋੜ ਦਾ ਨਤੀਜਾ ਜ਼ੀਰੋ ਹੋਵੇਗਾ। ਬਾਜਵਾ ਨੇ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਭਾਜਪਾ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਆਪਣੇ ਰੁਖ਼ ‘ਚ ਕੀ ਬਦਲਾਅ ਕੀਤਾ ਹੈ।

ਬਾਜਵਾ ਨੇ ਕਿਹਾ ਕਿ ਅਕਾਲੀ ਦਲ ਨੇ ਸਤੰਬਰ 2020 ‘ਚ ਕਿਸਾਨਾਂ ਦੇ ਮੁੱਦਿਆਂ, ਜਿਸ ‘ਚ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਸ਼ਾਮਲ ਸੀ, ਨੂੰ ਲੈ ਕੇ ਭਾਜਪਾ ਨਾਲ ਆਪਣਾ ਗੱਠਜੋੜ ਤੋੜ ਦਿੱਤਾ ਸੀ। ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

ਹੁਣ, ਉਸੇ ਭਾਜਪਾ ਨਾਲ ਦੁਬਾਰਾ ਗੱਠਜੋੜ ਕਰਨ ਤੋਂ ਬਾਅਦ, ਸੁਖਬੀਰ ਬਾਦਲ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਪ੍ਰਾਪਤ ਕੀਤੀ ਗਈ ਹੈ, ਜਾਂ ਕੀ ਰਾਜਨੀਤਿਕ ਮਜਬੂਰੀਆਂ ਕਿਸਾਨਾਂ ਦੇ ਹਿੱਤਾਂ ਤੋਂ ਵੱਧ ਗਈਆਂ ਹਨ।

ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ, ਪਰ ਮੁੱਦੇ ਅਜੇ ਵੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸਲ ਮੁੱਦੇ ਇਹ ਹਨ ਕਿ ਕਿਸਾਨਾਂ ਨਾਲ ਕੀ ਹੋਇਆ, ਪੰਜਾਬ ਨਾਲ ਕੀ ਕੀਤਾ ਗਿਆ ਅਤੇ ਬਾਦਲ ਪਰਿਵਾਰ ਨੇ ਕੀ ਕੀਤਾ। ਇਹ ਸਿਰਫ਼ ਦਿਸ਼ਾਹੀਣ ਅਤੇ ਮੌਕਾਪ੍ਰਸਤ ਰਾਜਨੀਤੀ ਹੈ, ਅਤੇ ਉਹ ਇਸਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ।

ਉਨ੍ਹਾਂ ਕਿਹਾ, “ਇਹ ਲੋਕ ਪੰਜਾਬ ਲਈ ਕੀ ਭਲਾ ਕਰ ਸਕਦੇ ਹਨ? ਪਿਛਲੇ 10 ਸਾਲਾਂ ਤੋਂ ਕੇਂਦਰ ‘ਚ ਸੱਤਾ ‘ਚ ਆਈ ਸਰਕਾਰ ਨੇ ਦੇਸ਼ ਦੇ ਸਾਰੇ ਅਦਾਰਿਆਂ ਨੂੰ ਬਰਬਾਦ ਕਰ ਦਿੱਤਾ ਹੈ। ਉਹ ਪੰਜਾਬ ਲਈ ਕੁਝ ਵੀ ਭਲਾ ਨਹੀਂ ਕਰ ਸਕਦੇ। ਹੁਣ ਲੋਕਾਂ ਨੂੰ ਸੋਚਣਾ ਪਵੇਗਾ ਅਤੇ ਫੈਸਲਾ ਕਰਨਾ ਪਵੇਗਾ। ਅੰਤ ‘ਚ ਲੋਕਾਂ ਨੂੰ ਫੈਸਲਾ ਕਰਨਾ ਪਵੇਗਾ।”

Read More: ਅਕਾਲੀ ਦਲ ਤੇ ਭਾਜਪਾ ਨੇ ਸੱਤਾ ਲਈ ਕੀਤਾ ਗਠਜੋੜ: ਅਰਵਿੰਦ ਕੇਜਰੀਵਾਲ

ਵਿਦੇਸ਼

Scroll to Top